Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 29 Aug 2026 | 4:56 am

+91 90915 01313 , +91 90916 01313

punjabbanni@gmail.com
punjabbani@yahoo.com

ਅਸਾਮ ਵਿਚ ਸੁਖੋਈ ਜਹਾਜ਼ ਹਾਦਸੇ ਵਿੱਚ ਦੋ ਪਾਇਲਟ ਹੋਏ ਸ਼ਹੀਦ

ਅਸਾਮ ਵਿਚ ਸੁਖੋਈ ਜਹਾਜ਼ ਹਾਦਸੇ ਵਿੱਚ ਦੋ ਪਾਇਲਟ ਹੋਏ ਸ਼ਹੀਦ

ਅਸਾਮ, 6 ਮਾਰਚ : ਭਾਰਤੀ ਹਵਾਈ ਸੈਨਾ ਦੇ ਅਸਾਮ ਵਿਚ ਸੁਖੋਈ ਜਹਾਜ ਹਾਦਸਾਗ੍ਰਸਤ ਹੋਣ ਕਾਰਨ ਦ ਪਾਇਲਟਾਂ ਦੇ ਸ਼ਹੀਦ ਹੋਣ ਦਾ ਦੁਖਦ ਸਮਾਚਾਰ ਸਾਹਮਣੇ ਆਇਆ ਹੈ। ਜਾਣਕਾਰੀ ਦੇ ਅਨੁਸਾਰ ਇਸ ਹਾਦਸੇ ਵਿਚ ਸੈਨਾ ਦੇ ਸੁਖੋਈ SU-30 MKI ਲੜਾਕੂ ਜਹਾਜ਼ ਦੇ ਦੋਵੇਂ ਪਾਇਲਟਾਂ ਦੀ ਮੌਤ ਹੋ ਗਈ। ਹਵਾਈ ਸੈਨਾ ਵੱਲੋਂ ਜਾਰੀ ਕੀਤੇ ਗਏ ਅਧਿਕਾਰਤ ਬਿਆਨ ਮੁਤਾਬਕ ਇਸ ਦੁੱਖਦਾਈ ਹਾਦਸੇ ਵਿੱਚ ਸਕੁਐਡਰਨ ਲੀਡਰ ਅਨੁਜ ਅਤੇ ਫਲਾਈਟ ਲੈਫਟੀਨੈਂਟ ਪੂਰਵੇਸ਼ ਦੁਰਗਾਕਰ ਸ਼ਹੀਦ ਹੋ ਗਏ।

ਜਾਣਕਾਰੀ ਅਨੁਸਾਰ ਇਹ ਲੜਾਕੂ ਜਹਾਜ਼ ਵੀਰਵਾਰ ਸ਼ਾਮ ਇੱਕ ਨਿਯਮਤ ਟ੍ਰੇਨਿੰਗ ਮਿਸ਼ਨ ਦੌਰਾਨ ਉਡਾਣ ਭਰ ਰਿਹਾ ਸੀ। ਜਹਾਜ਼ ਨੇ ਅਸਾਮ ਦੇ ਜੋਰਹਾਟ ਸਥਿਤ ਹਵਾਈ ਸੈਨਾ ਸਟੇਸ਼ਨ ਤੋਂ ਉਡਾਣ ਭਰੀ ਸੀ। ਉਡਾਣ ਤੋਂ ਕੁਝ ਸਮੇਂ ਬਾਅਦ ਸ਼ਾਮ ਕਰੀਬ 7:42 ਵਜੇ ਜਹਾਜ਼ ਦਾ ਰਾਡਾਰ ਅਤੇ ਜ਼ਮੀਨੀ ਕੰਟਰੋਲ ਨਾਲ ਸੰਪਰਕ ਅਚਾਨਕ ਟੁੱਟ ਗਿਆ, ਜਿਸ ਕਾਰਨ ਜਹਾਜ ਹਾਦਸਾਗ੍ਰਸਤ ਹੋ ਗਿਆ। ਅਧਿਕਾਰੀਆਂ ਵਲੋ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।

Scroll to Top