Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 28 Aug 2026 | 10:47 pm

+91 90915 01313 , +91 90916 01313

punjabbanni@gmail.com
punjabbani@yahoo.com

ਅੰਮ੍ਰਿਤਸਰ ਵਿੱਚ 11 ਨਵੇਂ ਆਮ ਆਦਮੀ ਕਲੀਨਿਕਾਂ ਨੂੰ ਮਨਜ਼ੂਰੀ, ਕਰੋੜਾਂ ਦੇ ਫੰਡ ਜਾਰੀ

ਅੰਮ੍ਰਿਤਸਰ ਵਿੱਚ 11 ਨਵੇਂ ਆਮ ਆਦਮੀ ਕਲੀਨਿਕਾਂ ਨੂੰ ਮਨਜ਼ੂਰੀ, ਕਰੋੜਾਂ ਦੇ ਫੰਡ ਜਾਰੀ

ਅੰਮ੍ਰਿਤਸਰ, 17 ਮਾਰਚ : ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਵਿੱਚ ਵੱਡਾ ਕਦਮ ਚੁੱਕਿਆ ਗਿਆ ਹੈ। ਇਲਾਕੇ ਵਿੱਚ ਕਈ ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਲਈ ਮਨਜ਼ੂਰੀ ਦੇ ਨਾਲ ਹੀ ਵੱਡੇ ਪੱਧਰ ‘ਤੇ ਫੰਡ ਜਾਰੀ ਕੀਤੇ ਗਏ ਹਨ।

ਇਸ ਮੌਕੇ ਜਾਣਕਾਰੀ ਦਿੰਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਮਾਨ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ 11 ਕਲੀਨਿਕਾਂ ਦੀ ਸਥਾਪਨਾ ਲਈ ਹਰੀ ਝੰਡੀ ਦੇ ਦਿੱਤੀ ਗਈ ਹੈ ਅਤੇ ਟੈਂਡਰ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ।

ਅਜਨਾਲਾ ਵਿੱਚ ਪ੍ਰੈਸ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਬੱਲਵਾਲ ਅਤੇ ਗੁੱਜਰਪੁਰਾ ਵਿੱਚ ਨਵੇਂ ਸਿਹਤ ਅਤੇ ਤੰਦਰੁਸਤੀ ਕੇਂਦਰ ਵੀ ਬਣਾਏ ਜਾਣਗੇ, ਜਿਨ੍ਹਾਂ ‘ਤੇ ਲਗਭਗ 55 ਲੱਖ ਰੁਪਏ ਖਰਚ ਹੋਣਗੇ।

ਮੁਫਤ ਇਲਾਜ ਤੇ ਟੈਸਟਾਂ ਨਾਲ ਲੋਕਾਂ ਨੂੰ ਵੱਡੀ ਰਾਹਤ

ਨਵੇਂ ਬਣਨ ਵਾਲੇ ਕਲੀਨਿਕਾਂ ਵਿੱਚ ਇਲਾਕੇ ਦੇ ਵਸਨੀਕਾਂ ਨੂੰ ਮੁਫਤ ਡਾਕਟਰੀ ਸਹੂਲਤਾਂ ਮਿਲਣਗੀਆਂ, ਜਿਨ੍ਹਾਂ ਵਿੱਚ ਦਰਜਨਾਂ ਟੈਸਟਾਂ ਦੇ ਨਾਲ-ਨਾਲ ਦਵਾਈਆਂ ਵੀ ਬਿਨਾਂ ਖਰਚ ਦੇ ਦਿੱਤੀਆਂ ਜਾਣਗੀਆਂ, ਜਿਸ ਨਾਲ ਲੋਕਾਂ ਦੇ ਖਰਚੇ ਵਿੱਚ ਵੱਡੀ ਕਮੀ ਆਵੇਗੀ।
ਉਨ੍ਹਾਂ ਦੱਸਿਆ ਕਿ ਹਰ ਕਲੀਨਿਕ ਲਈ ਲਗਭਗ 24 ਤੋਂ 25 ਲੱਖ ਰੁਪਏ ਦੀ ਰਕਮ ਰੱਖੀ ਗਈ ਹੈ, ਜਦਕਿ ਕੁੱਲ ਮਿਲਾਕੇ ਕਰੀਬ 4 ਕਰੋੜ ਰੁਪਏ ਸਿਹਤ ਸਹੂਲਤਾਂ ਨੂੰ ਬਹਾਲ ਕਰਨ ਲਈ ਅਲਾਟ ਕੀਤੇ ਗਏ ਹਨ।

Scroll to Top