ਦਿੱਲੀ, 15 ਅਕਤੂਬਰ : ਆਈਪੀਐਸ ਅਧਿਕਾਰੀ ਵਾਈ ਪੁਰਨ ਕੁਮਾਰ ਦੇ ਸੰਸਕਾਰ ਨੂੰ ਲੈ ਕੇ ਚੰਡੀਗੜ੍ਹ ਪੁਲੀਸ ਵੱਲੋਂ ਸੈਕਟਰ 24 ਸਥਿਤ ਘਰ ਅਤੇ ਸੈਕਟਰ 25 ਸ਼ਮਸ਼ਾਨ ਘਾਟ ਵਿੱਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਹਨ।
ਦਸ ਦਈਏ ਕਿ ਵਾਈ ਪੂਰਨ ਕੁਮਾਰ ਦੀ ਮ੍ਰਿਤਕ ਦੇਹ ਪੋਸਟਮਾਰਟਮ ਤੋਂ ਬਾਅਦ ਸੈਕਟਰ 24 ਵਿਚਲੀ ਸਰਕਾਰੀ ਰਿਹਾਇਸ਼ ਉੱਤੇ ਪਹੁੰਚ ਗਈ ਹੈ। ਪਰਿਵਾਰ ਵੱਲੋਂ ਸਾਰੀਆਂ ਧਾਰਮਿਕ ਰਹੁ ਰੀਤਾਂ ਨਾਲ ਦੁਪਹਿਰ 3 ਵਜੇ ਅੰਤਿਮ ਯਾਤਰਾ ਸ਼ੁਰੂ ਕੀਤੀ ਜਾਵੇਗੀ। ਇਸ ਤੋਂ ਬਾਅਦ 4 ਵਜੇ ਸੈਕਟਰ 25 ਸਥਿਤ ਸ਼ਮਸ਼ਾਨਘਾਟ ਵਿੱਚ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਅੱਜ ਸਵੇਰੇ ਪੁਲੀਸ ਅਧਿਕਾਰੀ ਦੀ ਆਈਏਐੱਸ ਪਤਨੀ ਅਮਨੀਤ ਪੀ.ਕੁਮਾਰ ਤੇ ਦੋ ਧੀਆਂ ਨੇ ਪੀਜੀਆਈ ਦੇ ਐਡਵਾਂਸ ਐਨਾਟੋਮੀ ਸੈਂਟਰ ਪਹੁੰਚ ਕੇ ਲਾਸ਼ ਦੀ ਸ਼ਨਾਖਤ ਕੀਤੀ, ਜਿਸ ਮਗਰੋਂ ਪੋਸਟ ਮਾਰਟਮ ਕੀਤਾ ਗਿਆ। ਇਹਤਿਆਤ ਵਜੋਂ ਪੀਜੀਆਈ ਖਾਸ ਕਰਕੇ ਸੈਂਟਰ ਨਜ਼ਦੀਕ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ।