ਆਪ ਦਾ ‌ਮਿਸ਼ਨ ਕਲੀਨ : ਹੁਣ ਮੰਤਰੀ ਤੇ ਅਧਿਕਾਰੀ ਉਤਰਨਗੇ ਮੈਦਾਨ ਵਿਚ

ਚੰਡੀਗੜ੍ਹ, 08 ਜੂਨ 2026: ਪੰਜਾਬ ਸਰਕਾਰ ਨੇ ਸੂਬੇ ਦੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਸਫਾਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸ ਮੁਹਿੰਮ ਦੇ ਤਹਿਤ ਹੁਣ ਮੰਤਰੀ ਅਤੇ ਅਧਿਕਾਰੀ ਆਪਣੇ ਆਪਣੇ ਏਰੀਆਂ ਵਿਚ ਮੈਦਾਨ ਵਿਚ ਉਤਰਨਗੇ ਤੇ ਸਾਫ ਸਫਾਈ ਦੀ ਨਿਗਰਾਨੀ ਕਰਨਗੇ।

ਜਾਣਕਾਰੀ ਦੇ ਅਨੁਸਾਰ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁਹਿੰਮ ਦੀ ਨਿਗਰਾਨੀ ਲਈ ਵਿਭਾਗ ਦੇ ਮੁੱਖ ਦਫ਼ਤਰ ਵਿੱਚ ਇੱਕ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਨਾਲ ਜੁੜੇ ਕਮਿਸ਼ਨਰਾਂ, ਸੰਯੁਕਤ ਕਮਿਸ਼ਨਰਾਂ, ਏਡੀਸੀਜ਼ ਅਤੇ ਕਾਰਜਕਾਰੀ ਅਧਿਕਾਰੀਆਂ ਦੀ ਮੈਦਾਨੀ ਹਾਜ਼ਰੀ ਯਕੀਨੀ ਬਣਾਈ ਜਾਵੇਗੀ।

ਸਰਕਾਰ ਵੱਲੋਂ ਹਰ ਹਫ਼ਤੇ ਸ਼ਹਿਰਾਂ ਦੀ ਸਫਾਈ ਅਤੇ ਕਾਰਗੁਜ਼ਾਰੀ ਦਾ ਮੁਲਾਂਕਣ ਕਰਕੇ ਰੈਂਕਿੰਗ ਵੀ ਜਾਰੀ ਕੀਤੀ ਜਾਵੇਗੀ। ਇਸ ਦਾ ਉਦੇਸ਼ ਸਥਾਨਕ ਸੰਸਥਾਵਾਂ ਵਿੱਚ ਸਿਹਤਮੰਦ ਮੁਕਾਬਲੇ ਨੂੰ ਉਤਸ਼ਾਹਿਤ ਕਰਨਾ ਅਤੇ ਲੋਕਾਂ ਨੂੰ ਬਿਹਤਰ ਸਫਾਈ ਸਹੂਲਤਾਂ ਮੁਹੱਈਆ ਕਰਵਾਉਣਾ ਹੈ।

ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੰਤਰੀ ਹਰਜੋਤ ਬੈਂਸ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸੂਬੇ ਭਰ ਦੇ ਨਗਰ ਕਮਿਸ਼ਨਰਾਂ ਅਤੇ ਕਾਰਜਕਾਰੀ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਕਈ ਅਧਿਕਾਰੀਆਂ ਤੋਂ ਲਾਈਵ ਲੋਕੇਸ਼ਨ ਅਤੇ ਮੌਕੇ ਦੀ ਸਥਿਤੀ ਵੀ ਜਾਣੀ।

Scroll to Top