Breaking

ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ     10ਵੀ, 12ਵੀ ਦੇ ਨਤੀਜਿਆਂ ਨੂੰ ਲੈ ਕੇ ਸਿਖਿਆ ਮੰਤਰੀ ਨੇ ਕੀਤੀ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ
Monday, 29 Jun 2026 | 1:03 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਆਪ ਦੇ ਵਿਧਾਇਕ ਤੇ ਮੰਤਰੀ ਸ੍ਰੀ ਅਕਾਲ ਤਖਤ ਸਾਹਮਣੇ ਰੱਖਣੇ ਆਪਣਾ ਪੱਖ

ਚੰਡੀਗੜ, 28 ਜੂਨ : ਆਮ ਆਦਮੀ ਪਾਰਟੀ ਨੇ ਐਲਾਨ ਕੀਤਾ ਹੈ ਕਿ 29 ਜੂਨ, ਦਿਨ ਸੋਮਵਾਰ ਨੂੰ ਪਾਰਟੀ ਦੇ ਸਮੁੱਚੇ ਵਿਧਾਇਕ ਵਿਧਾਨ ਸਭਾ ਦੇ ਸਪੀਕਰ ਦੀ ਅਗਵਾਈ ਹੇਠ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ ਅਤੇ ਆਪਣੇ ਨਾਲ ਜੁੜੇ ਮਾਮਲਿਆਂ ਸਬੰਧੀ ਆਪਣਾ ਪੱਖ ਸਪੱਸ਼ਟ ਕਰਨਗੇ।

ਪਾਰਟੀ ਵੱਲੋਂ ਦੱਸਿਆ ਗਿਆ ਹੈ ਕਿ ਜਿਨ੍ਹਾਂ ਵਿਧਾਇਕਾਂ ਅਤੇ ਮੰਤਰੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਿਖਤੀ ਰੂਪ ਵਿੱਚ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ, ਉਹ ਨਿਰਧਾਰਿਤ ਸਮੇਂ ਅੰਦਰ ਆਪਣਾ ਲਿਖਤੀ ਜਵਾਬ ਭੇਜਣਗੇ।
ਇਸੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਵੀ ਆਪਣੇ ਨਾਲ ਜੁੜੀ ਮਾਸਕ ਵਾਲੀ ਵੀਡੀਓ ਦੇ ਮਾਮਲੇ ਸਬੰਧੀ ਸਪੱਸ਼ਟੀਕਰਨ ਤਿਆਰ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭੇਜਣਗੇ।

ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਪਰੰਪਰਾਵਾਂ ਦਾ ਪੂਰਾ ਸਤਿਕਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਮੰਗੇ ਗਏ ਹਰ ਸਪੱਸ਼ਟੀਕਰਨ ਦਾ ਜਵਾਬ ਨਿਮਰਤਾ ਅਤੇ ਪੂਰੀ ਜ਼ਿੰਮੇਵਾਰੀ ਨਾਲ ਦਿੱਤਾ ਜਾਵੇਗਾ।

Scroll to Top