ਆਪ ਨੇਤਾ ਤੇ ਅੰਮ੍ਰਿਤਸਰ ਵਿਚ ਹੋਈ ਤਾਬੜਤੋੜ ਫਾਇਰਿੰਗ, ਗੰਭੀਰ ਜਖਮੀ

ਅੰਮ੍ਰਿਤਸਰ, 28 ਮਈ : ਪੰਜਾਬ ਅੰਦਰ ਕ੍ਰਾਇਮ ਦਾ ਗ੍ਰਾਫ ਦਿਨੋ ਦਿਨ ਵਧਦਾ ਜਾ ਰਿਹਾ ਹੈ। ਅੱਜ ਇਕ ਤਾਜਾ ਮਾਮਲੇ ਵਿਚ ਇਕ ਆਪ ਨੇਤਾ ਉਪਰ ਅੰਮ੍ਰਿਤਸਰ ਵਿਖੇ ਤਾਬੜਤੋੜ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਉਸਨੂੰ ਗੰਭੀਰ ਜਖਮੀ ਹਾਲਤ ਵਿਚ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਦੇ ਅਨੁਸਾਰ ਜ਼ਖ਼ਮੀ ਆਗੂ ਦੀ ਪਛਾਣ ਜੈਪਾਲ ਸਿੰਘ ਬਾਊ ਵਜੋਂ ਹੋਈ ਹੈ। ਉਹ ਆਮ ਆਦਮੀ ਪਾਰਟੀ ਦੇ ਵਾਰਡ ਨੰਬਰ 42 ਦੇ ਇੰਚਾਰਜ ਵਜੋਂ ਜ਼ਿੰਮੇਵਾਰੀ ਨਿਭਾ ਰਹੇ ਹਨ।

ਮੁੱਢਲੀ ਜਾਣਕਾਰੀ ਮੁਤਾਬਕ ਇਹ ਹਮਲਾ ਉਸ ਵੇਲੇ ਹੋਇਆ ਜਦੋਂ ਜੈਪਾਲ ਸਿੰਘ ਬਾਊ ਆਪਣੇ ਇਲਾਕੇ ਵਿੱਚ ਮੌਜੂਦ ਸਨ। ਇਸ ਦੌਰਾਨ ਹਮਲਾਵਰਾਂ ਨੇ ਉਨ੍ਹਾਂ ਨੂੰ ਨਿਸ਼ਾਨਾ ਬਣਾਉਂਦਿਆਂ ਦੋ ਗੋਲੀਆਂ ਚਲਾਈਆਂ, ਜੋ ਉਨ੍ਹਾਂ ਨੂੰ ਲੱਗੀਆਂ। ਘਟਨਾ ਤੋਂ ਬਾਅਦ ਮੌਕੇ ’ਤੇ ਹੜਕੰਪ ਮਚ ਗਿਆ ਅਤੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਫਾਇਰਿੰਗ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋਣ ਵਿੱਚ ਕਾਮਯਾਬ ਰਹੇ। ਸੂਚਨਾ ਮਿਲਦੇ ਹੀ ਪੁਲਿਸ ਟੀਮਾਂ ਮੌਕੇ ’ਤੇ ਪਹੁੰਚੀਆਂ ਅਤੇ ਜਾਂਚ ਸ਼ੁਰੂ ਕਰ ਦਿੱਤੀ। ਇਸ ਹਾਦਸੇ ਤੋ ਬਾਅਦ ਲੋਕਾਂ ਅੰਦਰ ਭਾਰੀ ਸਹਿਮ ਦਾ ਮਾਹੌਲ ਹੈ।

Scroll to Top