Breaking

ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ     ਪੰਜਾਬੀ ਯੂਨੀਵਰਸਿਟੀ ਵਿਖੇ ‘ਸਮਾਰਟ ਸ਼ਨਾਖਤੀ-ਕਮ-ਲਾਇਬ੍ਰੇਰੀ ਕਾਰਡ’ ਸਕੀਮ ਦਾ ਉਦਘਾਟਨ     ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ
Saturday, 25 Jul 2026 | 3:23 am

+91 90915 01313 , +91 90916 01313

punjabbanni@gmail.com
punjabbani@yahoo.com

ਆਪ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਤੋ ਘਬਰਾਈ ਕਾਂਗਰਸ : ਆਪ ਨੇਤਾ

ਆਪ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਤੋ ਘਬਰਾਈ ਕਾਂਗਰਸ : ਆਪ ਨੇਤਾ

ਚੰਡੀਗੜ੍ਹ, 23 ਜੁਲਾਈ 2026 : ਆਮ ਆਦਮੀ ਪਾਰਟੀ ਦੇ ਨੇਤਾ ਸ਼ਮਿੰਦਰ ਸਿੰਘ ਖਿੰਡਾ ਦੇ ਨਾਲ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਪਾਰਟੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਅੱਜ ਗੱਲਬਾਤ ਕਰਦਿਆਂ ਕਿਹਾ ਕਿ ਵਿਰੋਧੀ ਧਿਰ ਸਰਕਾਰ ਦੀ ਲੋਕ ਭਲਾਈ ਯੋਜਨਾਵਾਂ ਨੂੰ ਮਿਲ ਰਹੇ ਲੋਕਾਂ ਦੇ ਸਮਰਥਨ ਤੋਂ ਪਰੇਸ਼ਾਨ ਹੈ, ਜਿਸ ਕਾਰਨ ਨਵੇ ਨਵੇ ਹਥਕੰਡੇ ਅਪਨਾਏ ਜਾ ਰਹੇ ਹਨ।

ਜਿਕਰਯੋਗ ਹੈਕਿ ਆਮ ਆਦਮੀ ਪਾਰਟੀ ਪੰਜਾਬ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਚੱਲ ਰਹੀ ਬੱਸ ’ਤੇ ਹੋਏ ਕਥਿਤ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਪਾਰਟੀ ਨੇ ਇਸ ਘਟਨਾ ਲਈ ਕਾਂਗਰਸ ਨਾਲ ਜੁੜੇ ਵਰਕਰਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

ਆਪ ਆਗੂ ਸ਼ਮਿੰਦਰ ਸਿੰਘ ਖਿੰਡਾ ਦੇ ਨਾਲ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਪਾਰਟੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੇ ਸੂਬੇ ਵਿੱਚ ਲੋਕ ਭਲਾਈ ਦੇ ਖੇਤਰ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਯੋਜਨਾ ਰਾਹੀਂ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਬਿਨਾਂ ਕਿਸੇ ਖਰਚੇ ਦੇ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ।

ਬਲਤੇਜ ਪੰਨੂ ਨੇ ਕਾਂਗਰਸ ’ਤੇ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਯੋਜਨਾਵਾਂ ਦੀ ਸਫਲਤਾ ਹਜ਼ਮ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਤੋਂ ਬਾਅਦ ਵਿਰੋਧੀ ਧਿਰ ਵੱਲੋਂ ਵਾਰ-ਵਾਰ ਸਰਕਾਰ ਦੇ ਜ਼ਿਆਦਾ ਸਮਾਂ ਨਾ ਚੱਲਣ ਦੇ ਦਾਅਵੇ ਕੀਤੇ ਜਾਂਦੇ ਰਹੇ, ਪਰ ਸਰਕਾਰ ਨੇ ਆਪਣਾ ਕਾਰਜਕਾਲ ਸਫਲਤਾਪੂਰਵਕ ਜਾਰੀ ਰੱਖਿਆ ਹੈ।

Scroll to Top