Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 10:37 am

+91 90915 01313 , +91 90916 01313

punjabbanni@gmail.com
punjabbani@yahoo.com

ਈਡੀ ਨੇ ਗਮਾਡਾ ਦੇ ਟਾਊਨ ਪਲੈਨਰ ਨੂੰ ਕੀਤਾ ਗ੍ਰਿਫਤਾਰ, ਪੁੱਛਗਿਛ ਜਾਰੀ

ਈਡੀ ਨੇ ਗਮਾਡਾ ਦੇ ਟਾਊਨ ਪਲੈਨਰ ਨੂੰ ਕੀਤਾ ਗ੍ਰਿਫਤਾਰ, ਪੁੱਛਗਿਛ ਜਾਰੀ

ਚੰਡੀਗੜ੍ਹ, 14 ਮਈ 2026 : ਪੰਜਾਬ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਗਮਾਡਾ ਦੇ ਟਾਊਨ ਪਲੈਨਰ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਸੰਬੰਧਿਤ ਅਧਿਕਾਰੀ ਨੂੰ ਜ਼ਮੀਨੀ ਮਾਮਲਿਆਂ ਨਾਲ ਜੁੜੀ ਜਾਂਚ ਲਈ ਜਲੰਧਰ ਦਫ਼ਤਰ ਵਿੱਚ ਤਲਬ ਕੀਤਾ ਗਿਆ ਸੀ। ਲੰਬੀ ਪੁੱਛਗਿੱਛ ਤੋਂ ਬਾਅਦ ਈਡੀ ਟੀਮ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਹਾਲਾਂਕਿ ਕੇਂਦਰੀ ਏਜੰਸੀ ਵੱਲੋਂ ਅਜੇ ਤੱਕ ਗ੍ਰਿਫ਼ਤਾਰੀ ਦੇ ਅਸਲ ਕਾਰਨਾਂ ਬਾਰੇ ਕੋਈ ਸਰਕਾਰੀ ਬਿਆਨ ਜਾਰੀ ਨਹੀਂ ਕੀਤਾ ਗਿਆ।

ਸੂਤਰਾਂ ਮੁਤਾਬਕ ਇਹ ਕਾਰਵਾਈ ਜ਼ਮੀਨੀ ਲੈਣ-ਦੇਣ ਅਤੇ ਵਿਕਾਸ ਪ੍ਰਾਜੈਕਟਾਂ ਨਾਲ ਜੁੜੇ ਕੁਝ ਸ਼ੱਕੀ ਮਾਮਲਿਆਂ ਦੀ ਜਾਂਚ ਦੇ ਸੰਦਰਭ ਵਿੱਚ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਜਾਂਚ ਦੌਰਾਨ ਕਈ ਦਸਤਾਵੇਜ਼ ਅਤੇ ਲੈਣ-ਦੇਣ ਨਾਲ ਸਬੰਧਤ ਰਿਕਾਰਡ ਵੀ ਖੰਗਾਲੇ ਜਾ ਰਹੇ ਹਨ।

ਉਧਰ, ਈਡੀ ਨੇ ਪਿਛਲੇ ਕੁਝ ਦਿਨਾਂ ਦੌਰਾਨ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਛਾਪੇਮਾਰੀ ਵੀ ਕੀਤੀ ਹੈ। ਲੁਧਿਆਣਾ ਦੇ ਫਿਰੋਜ਼ਪੁਰ ਰੋਡ ਸਥਿਤ ਗ੍ਰੀਨ ਸਿਟੀ ਇਲਾਕੇ ਵਿੱਚ ਕਾਰੋਬਾਰੀ ਜਤਿੰਦਰ ਸਚਦੇਵਾ ਦੇ ਟਿਕਾਣਿਆਂ ‘ਤੇ ਸਵੇਰੇ ਤੜਕੇ ਤਲਾਸ਼ੀ ਅਭਿਆਨ ਚਲਾਇਆ ਗਿਆ। ਟੀਮ ਨੇ ਘਰ, ਦਫ਼ਤਰ ਅਤੇ ਹੋਰ ਅਹਾਤਿਆਂ ਦੀ ਜਾਂਚ ਕਰਦਿਆਂ ਵਿੱਤੀ ਲੈਣ-ਦੇਣ ਸਬੰਧੀ ਜਾਣਕਾਰੀ ਇਕੱਠੀ ਕੀਤੀ।

Scroll to Top