ਈਡੀ ਵੱਲੋਂ ਨੀਰਵ ਮੋਦੀ ਦੀ 29.75 ਕਰੋੜ ਦੀ ਜਾਇਦਾਦ ਕੁਰਕ

ਈਡੀ ਵੱਲੋਂ ਨੀਰਵ ਮੋਦੀ ਦੀ 29.75 ਕਰੋੜ ਦੀ ਜਾਇਦਾਦ ਕੁਰਕ
ਨਵੀਂ ਦਿੱਲੀ : ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਿਹਾ ਕਿ ਉਸ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ 29.75 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ। ਈਡੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਸਬੰਧਤ ਜਾਇਦਾਦਾਂ ਨੂੰ ਕੁਰਕ ਕਰਨ ਲਈ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਤਹਿਤ ਇੱਕ ਅੰਤਿਮ ਆਦੇਸ਼ ਜਾਰੀ ਕੀਤਾ ਹੈ। ਕੁਰਕ ਜਾਇਦਾਦਾਂ ਵਿੱਚ ਬੈਂਕ ਜਮ੍ਹਾਂ, ਜ਼ਮੀਨ ਅਤੇ ਭਵਨ ਸ਼ਾਮਲ ਹਨ। ਪੰਜਾਬ ਨੈਸ਼ਨਲ ਬੈਂਕ (ਪੀਐਨਬੀ) ਨਾਲ ਦੋ ਅਰਬ ਡਾਲਰ ਦੀ ਕਥਿਤ ਧੋਖਾਧੜੀ ਦੇ ਮਾਮਲੇ ਦੀ ਪੰਜ ਸਾਲ ਤੋਂ ਵੱਧ ਸਮੇਂ ਤੋਂ ਜਾਂਚ ਕਰ ਰਹੀ ਏਜੰਸੀ ਇਸ ਤੋਂ ਪਹਿਲਾਂ ਨੀਰਵ ਮੋਦੀ ਦੀ ਭਾਰਤ ਅਤੇ ਵਿਦੇਸ਼ ਸਥਿਤ 2,596 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਚੁੱਕੀ ਹੈ। –

Leave a Comment

Your email address will not be published. Required fields are marked *

Scroll to Top