ਉਰਦੂ ਭਾਸ਼ਾ ਦੀ ਸਿਖਲਾਈ ਦੀ ਸ਼ੁਰੂਆਤ 1 ਜੁਲਾਈ ਤੋਂ : ਜ਼ਿਲ੍ਹਾ ਭਾਸ਼ਾ ਅਫ਼ਸਰ
ਡਾ. ਮਨਜਿੰਦਰ ਸਿੰਘ ਜ਼ਿਲ੍ਹਾ ਭਾਸ਼ਾ ਅਫ਼ਸਰ ਪਟਿਆਲਾ ਨੇ ਦੱਸਿਆ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਵਿਖੇ 1 ਜੁਲਾਈ ਤੋਂ ਸ਼ੁਰੂ ਹੋਣ ਵਾਲੀ ਉਰਦੂ ਆਮੋਜ਼ ਦੀ ਸਿਖਲਾਈ ਫਾਰਮ ਭਰਨ ਦੀ ਮਿਤੀ 30 ਜੂਨ, 2024 ਸੀ, ਉਸ ਨੂੰ 10 ਜੁਲਾਈ, 2024 ਵਧਾਇਆ ਜਾਂਦਾ ਹੈ। ਇਸ ਲਈ ਉਰਦੂ ਸਿੱਖਣ ਦੇ ਚਾਹਵਾਨ ਹੁਣ 10 ਜੁਲਾਈ ਤੱਕ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ (ਭਾਸ਼ਾ ਭਵਨ), ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਆਪਣਾ ਫਾਰਮ (ਸਮੇਤ ਇਕ ਪਾਸਪੋਰਟ ਸਾਈਜ਼ ਫੋਟੋ, ਆਧਾਰ ਕਾਰਡ ਅਤੇ ਵਿਦਿਅਕ ਯੋਗਤਾ ਦੇ ਸਰਕਟੀਫਿਕੇਟ ਦੀ ਫੋਟੋ ਕਾਪੀ) ਭਰ ਕੇ ਦਾਖ਼ਲਾ ਲੈ ਸਕਦੇ ਹਨ। ‘ਉਰਦੂ ਆਮੋਜ਼’ ਦੀ ਸਿਖਲਾਈ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਲਈ ਮੋਬਾਈਲ ਨੰ. 94175-83168, 7355390664 ਜਾਂ ਦਫ਼ਤਰ ਦੀ ਈਮੇਲ .1@. ਉਤੇ ਸੰਪਰਕ ਕੀਤਾ ਜਾ ਸਕਦਾ ਹੈ।