Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 26 Aug 2026 | 4:17 pm

+91 90915 01313 , +91 90916 01313

punjabbanni@gmail.com
punjabbani@yahoo.com

ਏ.ਆਈ. ਟੈਕਨਾਲੋਜੀ ਨਾਲ ਹੋਵੇਗੀ ਸੋਲਿਡ ਵੇਸਟ ਪ੍ਰਬੰਧਨ ਦੀ ਨਿਗਰਾਨੀ : ਡੀ.ਜੀ.ਐਮ ਹਰਜੀਤ ਸਿੰਘ

ਏ.ਆਈ. ਟੈਕਨਾਲੋਜੀ ਨਾਲ ਹੋਵੇਗੀ ਸੋਲਿਡ ਵੇਸਟ ਪ੍ਰਬੰਧਨ ਦੀ ਨਿਗਰਾਨੀ : ਡੀ.ਜੀ.ਐਮ ਹਰਜੀਤ ਸਿੰਘ

ਪਟਿਆਲਾ, 7 ਮਈ : ਸੋਲਿਡ ਵੇਸਟ (ਕੂੜਾ ਪ੍ਰਬੰਧਨ) ਪ੍ਰਣਾਲੀ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਉਣ ਦੇ ਉਦੇਸ਼ ਨਾਲ ਅੱਜ ਪੈਸਕੋ ਦੇ ਡੀ.ਜੀ.ਐਮ ਸ੍ਰੀ ਹਰਜੀਤ ਸਿੰਘ ਜੀ ਵੱਲੋਂ ਪੈਸਕੋ ਸੁਪਰਵਾਇਜਰਾਂ ਨਾਲ ਮਿਲ ਕੇ ਪੀ.ਐਮ.ਆਈ.ਡੀ.ਸੀ ਵੱਲੋਂ ਚਲਾਈ ਜਾ ਰਹੀ ਏ.ਆਈ. ਟੈਕਨਾਲੋਜੀ ਨਾਲ ਲੈਸ ਡੈਸ਼ਬੋਰਡ ਪ੍ਰਣਾਲੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਪਟਿਆਲਾ ਜ਼ਿਲ੍ਹੇ ਦੇ ਸੁਪਰਵਾਇਜਰਾਂ ਨੂੰ ਐਪ ਦੇ ਸੁਚੱਜੇ ਪ੍ਰਯੋਗ ਅਤੇ ਮਾਨੀਟਰਿੰਗ ਪ੍ਰਕਿਰਿਆ ਸਬੰਧੀ ਵਿਸਥਾਰ ਨਾਲ ਸਿਖਲਾਈ ਵੀ ਦਿੱਤੀ ਗਈ।

ਡੀ.ਜੀ.ਐਮ ਸ੍ਰੀ ਹਰਜੀਤ ਸਿੰਘ ਜੀ ਨੇ ਦੱਸਿਆ ਕਿ ਆਧੁਨਿਕ ਯੁੱਗ ਵਿੱਚ ਤਕਨਾਲੋਜੀ ਦੀ ਵਰਤੋਂ ਕਾਰਜ ਪ੍ਰਣਾਲੀ ਨੂੰ ਵਧੇਰੇ ਕੁਸ਼ਲ, ਪਾਰਦਰਸ਼ੀ ਅਤੇ ਜਵਾਬਦੇਹ ਬਣਾਉਂਦੀ ਹੈ। ਉਨ੍ਹਾਂ ਕਿਹਾ ਕਿ ਏ.ਆਈ. ਆਧਾਰਿਤ ਇਹ ਡੈਸ਼ਬੋਰਡ ਦਫਤਰੀ ਅਤੇ ਫੀਲਡ ਪੱਧਰ ਦੇ ਕੰਮਾਂ ਦੀ ਨਿਗਰਾਨੀ ਨੂੰ ਹੋਰ ਸੁਧਾਰੇਗਾ ਅਤੇ ਕੂੜਾ ਪ੍ਰਬੰਧਨ ਪ੍ਰਣਾਲੀ ਵਿੱਚ ਗਤੀਸ਼ੀਲਤਾ ਲਿਆਉਣ ਵਿੱਚ ਸਹਾਇਕ ਸਾਬਤ ਹੋਵੇਗਾ।

ਉਨ੍ਹਾਂ ਨੇ ਸੁਪਰਵਾਇਜਰਾਂ ਨੂੰ ਨਵੀਂ ਤਕਨਾਲੋਜੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅਪਣਾਉਣ ਅਤੇ ਮੈਦਾਨੀ ਪੱਧਰ ‘ਤੇ ਇਸਦੀ ਸਹੀ ਵਰਤੋਂ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜ਼ਿਲ੍ਹਾ ਪਟਿਆਲਾ ਦੇ ਸਮੂਹ ਪੈਸਕੋ ਸੁਪਰਵਾਇਜਰ ਅਤੇ ਪਟਿਆਲਾ ਰੀਜਨ ਦੇ ਐਮ.ਆਈ.ਐਸ. ਐਕਸਪਰਟ ਵੀ ਹਾਜ਼ਰ ਸਨ।

Scroll to Top