ਐਡਵੋਕੇਟ ਧਾਮੀ ਤੀਜੀ ਵਾਰ ਬਣਨਗੇ ਸ਼ੋ੍ਰਮਣੀ ਕਮੇਟੀ ਪ੍ਰਧਾਨ : ਸ਼ੋ੍ਰਮਣੀ ਕਮੇਟੀ ਮੈਂਬਰ

ਐਡਵੋਕੇਟ ਧਾਮੀ ਤੀਜੀ ਵਾਰ ਬਣਨਗੇ ਸ਼ੋ੍ਰਮਣੀ ਕਮੇਟੀ ਪ੍ਰਧਾਨ : ਸ਼ੋ੍ਰਮਣੀ ਕਮੇਟੀ ਮੈਂਬਰ
ਪਟਿਆਲਾ 24 ਅਕਤੂਬਰ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਤੀਜੀ ਵਾਰ ਉਮੀਦਵਾਰ ਬਣਾਏ ਜਾਣ ਤੋਂ ਸਪੱਸ਼ਟ ਹੈ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਦੇ ਐਡਵੋਕੇਟ ਧਾਮੀ ਤੀਜੀ ਵਾਰ ਪ੍ਰਧਾਨ ਬਣਨਗੇ । ਇਹ ਪ੍ਰਗਟਾਵਾ ਸ਼ੋ੍ਰਮਣੀ ਕਮੇਟੀ ਮੈਂਬਰਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤਿ੍ਰੰਗ ਕਮੇਟੀ ਮੈਂਬਰ ਜਸਮੇਰ ਸਿੰਘ ਲਾਛੜੂ ਅਤੇ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਕੀਤਾ। ਸ਼ੋ੍ਰਮਣੀ ਕਮੇਟੀ ਮੈਂਬਰਾਂ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਉਮੀਦਵਾਰ ਬਣਾ ਕੇ ਸ਼ਲਾਘਾਯੋਗ ਫੈਸਲਾ ਕੀਤਾ । ਉਨ੍ਹਾਂ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਦੋ ਵਾਰ ਪ੍ਰਧਾਨ ਰਹਿ ਕੇ ਕਾਰਜਸ਼ੀਲ ਰਹੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਧਰਮ ਦੇ ਪ੍ਰਚਾਰ ਪਸਾਰ ਕਾਰਜਾਂ ਤੋਂ ਇਲਾਵਾ ਸਿਹਤ ਤੇ ਮੈਡੀਕਲ ਖੇਤਰ ਵਿਚ ਵੱਡੇ ਸੁਧਾਰ ਹੋਏ ਹਨ ਅਤੇ ਗੁਰੂ ਸਾਹਿਬਾਨ ਨਾਲ ਸਬੰਧਤ ਸ਼ਤਾਬਦੀਆਂ ਮਨਾਉਣ ਵਰਗੇ ਫੈਸਲਿਆਂ ਨਾਲ ਐਡਵੋਕੇਟ ਧਾਮੀ ਨੇ ਸਿੱਖਾਂ ਦੀ ਸਿਰਮੌਰ ਸੰਸਥਾ ਦਾ ਮਾਣ ਵਧਾਇਆ ਹੈ। ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ ਸੁਰਜੀਤ ਸਿੰਘ ਗੜ੍ਹੀ ਨੇ ਅਪੀਲ ਕੀਤੀ ਕਿ ਸਾਲਾਨਾ ਚੋਣ ਵਿਚ ਮੈਂਬਰ ਸਾਹਿਬਾਨ ਐਡਵੋਕੇਟ ਧਾਮੀ ਨੂੰ ਤੀਜੀ ਵਾਰ ਪ੍ਰਧਾਨ ਵੇਖਣ ਲਈ ਆਪਣਾ ਸਮਰਥਨ ਦੇਣ ।

Leave a Comment

Your email address will not be published. Required fields are marked *

Scroll to Top