Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 5:34 pm

+91 90915 01313 , +91 90916 01313

punjabbanni@gmail.com
punjabbani@yahoo.com

ਐਡਵੋਕੇਟ ਹਰਜਿੰਦਰ ਧਾਮੀ ਨੇ ਕੀਤੀ ਸ੍ਰੋਮਣੀ ਕਮੇਟੀ ਦੀ ਬੱਸਾਂ ਦੀ ਭੰਨਤੋੜ ਦੀ ਨਿੰਦਾ

ਐਡਵੋਕੇਟ ਹਰਜਿੰਦਰ ਧਾਮੀ ਨੇ ਕੀਤੀ ਸ੍ਰੋਮਣੀ ਕਮੇਟੀ ਦੀ ਬੱਸਾਂ ਦੀ ਭੰਨਤੋੜ ਦੀ ਨਿੰਦਾ

ਅੰਮ੍ਰਿਤਸਰ, 21 ਅਗਸਤ : ਐੱਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਪਹੁੰਚਣ ਵਾਲੀ ਸੰਗਤ ਨੂੰ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈਆਂ ਜਾ ਰਹੀਆਂ ਬੱਸਾ ਦੀ ਭੰਨਤੋੜ ਦੀ ਸਖਤ ਨਿੰਦਾ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਸੰਗਤ ਦੀ ਆਵਾਜਾਈ ਨੂੰ ਸੁਖਾਲਾ ਬਣਾਉਣ ਦੇ ਮਕਸਦ ਨਾਲ ਸ਼੍ਰੋਮਣੀ ਕਮੇਟੀ ਵੱਲੋਂ ਬੱਸਾਂ ਚਲਾਈਆਂ ਜਾ ਰਹੀਆਂ ਹਨ, ਜੋ ਸੰਗਤ ਦੀ ਸੇਵਾ ਦਾ ਮਹੱਤਵਪੂਰਨ ਸਾਧਨ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਸੰਗਤੀ ਸੇਵਾਵਾਂ ਨੂੰ ਨੁਕਸਾਨ ਪਹੁੰਚਾਉਣ ਦੀ ਇਹ ਕਾਰਵਾਈ ਬੇਹੱਦ ਦੁਖਦਾਈ ਅਤੇ ਮੰਦਭਾਗੀ ਹੈ।

ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਰ ਰੋਜ਼ ਵੱਡੀ ਗਿਣਤੀ ਵਿੱਚ ਸੰਗਤ ਦਰਸ਼ਨਾਂ ਲਈ ਪਹੁੰਚਦੀ ਹੈ। ਉਨਾ ਕਿਹਾ ਕਿ ਇਸ ਘਟਨਾ ਨੂੰ ਲੈ ਕੇ ਐੱਸਜੀਪੀਸੀ ਵੱਲੋਂ ਸਖ਼ਤ ਰੁਖ਼ ਅਪਣਾਇਆ ਗਿਆ ਹੈ ਅਤੇ ਮਾਮਲੇ ਸਬੰਧੀ ਅਗਲੀ ਕਾਰਵਾਈ ’ਤੇ ਵੀ ਨਜ਼ਰ ਰੱਖੀ ਜਾ ਰਹੀ ਹੈ।

Scroll to Top