Breaking

ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ
Friday, 07 Aug 2026 | 3:48 am

+91 90915 01313 , +91 90916 01313

punjabbanni@gmail.com
punjabbani@yahoo.com

ਐਨ.ਐਫ.ਐਸ.ਏ. ਰਾਸ਼ਨ ਸਕੀਮ ਤਹਿਤ ਕੋਈ ਵੀ ਪਰਿਵਾਰ ਵਾਂਝਾ ਨਹੀਂ ਰਹੇਗਾ: ਖੁਰਾਕ ਤੇ ਸਿਵਲ ਸਪਲਾਈ ਮੰਤਰੀ

ਐਨ.ਐਫ.ਐਸ.ਏ. ਰਾਸ਼ਨ ਸਕੀਮ ਤਹਿਤ ਕੋਈ ਵੀ ਪਰਿਵਾਰ ਵਾਂਝਾ ਨਹੀਂ ਰਹੇਗਾ: ਖੁਰਾਕ ਤੇ ਸਿਵਲ ਸਪਲਾਈ ਮੰਤਰੀ

ਚੰਡੀਗੜ੍ਹ, 6 ਅਗਸਤ : ਪੰਜਾਬ ਵਿਧਾਨ ਸਭਾ ਵਿੱਚ ਇੱਕ ਸਵਾਲ ਦਾ ਜਵਾਬ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) 2013 ਤਹਿਤ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਪਰਿਵਾਰ ਰਾਸ਼ਨ (ਕਣਕ) ਦੀ ਪ੍ਰਾਪਤੀ ਤੋਂ ਵਾਂਝਾ ਨਾ ਰਹੇ। ਇਹ ਰਾਸ਼ਨ, ਪ੍ਰਾਇਓਰਿਟੀ ਹਾਊਸਹੋਲਡ ਸਕੀਮ ਅਤੇ ਅੰਤਿਓਦਿਆ ਅੰਨ ਯੋਜਨਾ ਤਹਿਤ ਦਿੱਤਾ ਜਾ ਰਿਹਾ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਨਵੇਂ ਰਾਸ਼ਨ ਕਾਰਡਾਂ ਲਈ ਅਰਜ਼ੀ ਦੇਣ ਲਈ ਪੋਰਟਲ *https://Ercms.punjab.gov.in* 11 ਅਗਸਤ ਤੱਕ ਖੁੱਲ੍ਹਾ ਹੈ। ਇਸ ਤੋਂ ਇਲਾਵਾ ਲੋਕ ਦਫ਼ਤਰਾਂ ਵਿੱਚ ਜਾ ਕੇ ਮੈਨੂਅਲ ਤੌਰ ‘ਤੇ ਵੀ ਅਰਜ਼ੀ ਦੇ ਸਕਦੇ ਹਨ। ਕਿਸੇ ਵੀ ਮੁਸ਼ਕਲ ਜਾਂ ਜਾਣਕਾਰੀ ਲਈ ਲੋਕ ਆਪਣੇ ਸਬੰਧਤ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.) ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।

ਮੰਤਰੀ ਨੇ ਅੱਗੇ ਦੱਸਿਆ ਕਿ ਪੰਜਾਬ ਭਰ ਵਿੱਚ 14,000 ਤੋਂ ਵੱਧ ਰਾਸ਼ਨ ਡਿਪੂ ਹਨ ਅਤੇ ਸਾਰੇ ਹੀ ਈ ਪੋਸ ਮਸ਼ੀਨਾਂ ਨਾਲ ਲੈਸ ਹਨ ਅਤੇ ਇਨ੍ਹਾਂ ਮਸ਼ੀਨਾਂ ਰਾਹੀਂ ਡਿਪੂਆਂ ਉੱਤੇ ਵੰਡੇ ਜਾਣ ਵਾਲੇ ਅਨਾਜ ਵਿੱਚ ਪਾਰਦਰਸ਼ਿਤਾ ਆਈ ਹੈ।

ਸ਼੍ਰੀ ਕਟਾਰੂਚੱਕ ਨੇ ਇਹ ਵੀ ਕਿਹਾ ਕਿ ਹਾਲ ਹੀ ਵਿੱਚ ਅਜਿਹੇ 2,800 ਹੋਰ ਡਿਪੂ ਵੰਡੇ ਗਏ ਹਨ।

ਇਸ ਤੋਂ ਇਲਾਵਾ ਹੁਣ ਡਿਪੂਆਂ ਵਿਖੇ ਕੌਮੀ ਖੁਰਾਕ ਸੁਰੱਖਿਆ ਐਕਟ, 2013 ਤਹਿਤ ਮਿਲਣ ਵਾਲੀ ਕਣਕ ਤੋਂ ਛੁੱਟ ਪੰਜਾਬ ਸਰਕਾਰ ਦੀ ਇੱਕ ਬੇਹੱਦ ਮਹੱਤਵਪੂਰਨ ਲੋਕ ਪੱਖੀ ਪਹਿਲ ‘ਮੇਰੀ ਰਸੋਈ’ ਸਕੀਮ ਤਹਿਤ ਰਾਸ਼ਨ ਕਿੱਟ ਵੀ ਮੁਹੱਈਆ ਕਰਵਾਈ ਜਾ ਰਹੀ ਹੈ ਜਿਸ ਵਿੱਚ ਪ੍ਰਤੀ ਕਿੱਟ 2 ਕਿਲੋ ਦਾਲ, 2 ਕਿਲੋ ਖੰਡ, 1 ਕਿਲੋ ਨਮਕ, 200 ਗਰਾਮ ਹਲਦੀ ਪਾਊਡਰ ਅਤੇ 1 ਲੀਟਰ ਸਰੋਂ ਦਾ ਤੇਲ ਸ਼ਾਮਿਲ ਹਨ।

Scroll to Top