Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Thursday, 27 Aug 2026 | 7:05 pm

+91 90915 01313 , +91 90916 01313

punjabbanni@gmail.com
punjabbani@yahoo.com

ਐਲਵਿਸ਼ ਯਾਦਵ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਰੱਦ ਕੀਤੀ ਪੂਰੀ ਕਾਰਵਾਈ

ਐਲਵਿਸ਼ ਯਾਦਵ ਨੂੰ ਵੱਡੀ ਰਾਹਤ, ਸੁਪਰੀਮ ਕੋਰਟ ਨੇ ਰੱਦ ਕੀਤੀ ਪੂਰੀ ਕਾਰਵਾਈ

ਨਵੀਂ ਦਿੱਲੀ, 19 ਮਾਰਚ : ਦੇਸ਼ ਦੀ ਸਭ ਤੋਂ ਉੱਚੀ ਅਦਾਲਤ ਸੁਪਰੀਮ ਕੋਰਟ ਵਲੋ ਯੂਟਿਊਬਰ ਐਲਵੀਸ਼ ਯਾਦਵ ਨੂੰ ਵੱਡੀ ਰਾਹਤ ਦਿੰਦਿਆਂ ਇਕ ਐਫਆਈਆਰ ਨੂੰ ਰੱਦ ਕੀਤਾ ਗਿਆ ਹੈ, ਜਿਸ ਕਾਰਨ ਐਲਵੀਸ਼ ਯਾਦਵ ਵਲੋ ਕਾਫੀ ਰਾਹਤ ਮਹਿਸੂਸ ਕੀਤੀ ਜਾ ਰਹੀ ਹੈ।
ਜਾਣਕਾਰੀ ਦੇ ਅਨੁਸਾਰ ਅਦਾਲਤ ਨੇ 2023 ਵਿੱਚ ਉੱਤਰ ਪ੍ਰਦੇਸ਼ ਪੁਲਿਸ ਵੱਲੋਂ ਦਰਜ ਕੀਤੀ ਗਈ ਐਫਆਈਆਰ ਅਤੇ ਉਸ ਤੋਂ ਬਾਅਦ ਦੀ ਸਾਰੀ ਕਾਰਵਾਈ ਨੂੰ ਅਵੈਧ ਕਰਾਰ ਦਿੰਦਿਆਂ ਰੱਦ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਜਸਟਿਸ ਐਮ.ਐਮ. ਸੁੰਦਰੇਸ਼ ਅਤੇ ਜਸਟਿਸ ਐਨ. ਕੋਟੀਸ਼ਵਰ ਸਿੰਘ ਦੀ ਬੈਂਚ ਨੇ ਆਪਣੇ ਫੈਸਲੇ ਵਿੱਚ ਕਿਹਾ ਕਿ ਵਨਜੀਵ ਸੁਰੱਖਿਆ ਕਾਨੂੰਨ ਤਹਿਤ ਦਰਜ ਕੀਤੀ ਗਈ ਸ਼ਿਕਾਇਤ ਕਿਸੇ ਅਧਿਕਾਰਤ ਵਿਅਕਤੀ ਵੱਲੋਂ ਨਹੀਂ ਸੀ, ਜਿਸ ਕਾਰਨ ਇਸਦੀ ਕਾਨੂੰਨੀ ਹੈਸੀਅਤ ਨਹੀਂ ਬਣਦੀ। ਇਸ ਤੋਂ ਇਲਾਵਾ ਅਦਾਲਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਨਸ਼ੀਲੇ ਪਦਾਰਥਾਂ ਸਬੰਧੀ ਲਗਾਈਆਂ ਗਈਆਂ ਧਾਰਾਵਾਂ ਵੀ ਇਸ ਮਾਮਲੇ ਵਿੱਚ ਲਾਗੂ ਨਹੀਂ ਹੁੰਦੀਆਂ।

Scroll to Top