Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 5:10 am

+91 90915 01313 , +91 90916 01313

punjabbanni@gmail.com
punjabbani@yahoo.com

ਐਸ.ਆਈ.ਆਰ.-2026 ਤਹਿਤ 25 ਜੂਨ ਤੋਂ ਘਰ-ਘਰ ਜਾ ਕੇ ਹੋਵੇਗੀ ਵੋਟਰਾਂ ਦੀ ਤਸਦੀਕ : ਡੀ ਸੀ

ਐਸ.ਆਈ.ਆਰ.-2026 ਤਹਿਤ 25 ਜੂਨ ਤੋਂ ਘਰ-ਘਰ ਜਾ ਕੇ ਹੋਵੇਗੀ ਵੋਟਰਾਂ ਦੀ ਤਸਦੀਕ : ਡੀ ਸੀ

ਪਟਿਆਲਾ, 24 ਜੂਨ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ .ਹਿਮਾਂਸ਼ੂ ਅਗਰਵਾਲ ਪਟਿਆਲਾ ਨੇ ਅੱਜ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ.-2026) ਸਬੰਧੀ 25 ਜੂਨ ਤੋਂ ਸ਼ੁਰੂ ਹੋਣ ਵਾਲੀ ਘਰ-ਘਰ ਜਾ ਕੇ ਕੀਤੀ ਜਾਣ ਵਾਲੀ ਵੋਟਰ ਤਸਦੀਕ ਪ੍ਰਕਿਰਿਆ ਤੋਂ ਪਹਿਲਾਂ ਮੀਡੀਆ ਨਾਲ ਵਿਸ਼ੇਸ਼ ਪ੍ਰੈੱਸ ਕਾਨਫਰੰਸ ਕੀਤੀ। ਇਸ ਮੌਕੇ ਉਨ੍ਹਾਂ ਨੇ ਐਸ.ਆਈ.ਆਰ.-2026 ਦੀ ਸਮੁੱਚੀ ਪ੍ਰਕਿਰਿਆ, ਵੱਖ-ਵੱਖ ਪੜਾਵਾਂ ਅਤੇ ਰਾਜਨੀਤਿਕ ਪਾਰਟੀਆਂ ਦੇ ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼) ਦੀ ਭੂਮਿਕਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਐਸ.ਆਈ.ਆਰ.-2026 ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਨੂੰ ਹੋਰ ਸਹੀ, ਪਾਰਦਰਸ਼ੀ ਅਤੇ ਤਰੁੱਟੀ-ਰਹਿਤ ਬਣਾਉਣਾ ਹੈ। ਇਸ ਤਹਿਤ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਵੱਲੋਂ 25 ਜੂਨ 2026 ਤੋਂ ਘਰ-ਘਰ ਜਾ ਕੇ ਵੋਟਰਾਂ ਦੀ ਤਸਦੀਕ ਕੀਤੀ ਜਾਵੇਗੀ ਅਤੇ ਲੋੜੀਂਦੇ ਦਸਤਾਵੇਜ਼ ਇਕੱਠੇ ਕੀਤੇ ਜਾਣਗੇ।
ਉਨ੍ਹਾਂ ਸਪੱਸ਼ਟ ਕੀਤਾ ਕਿ ਜਿਨ੍ਹਾਂ ਵੋਟਰਾਂ ਦਾ ਨਾਮ ਸਾਲ 2003 ਦੀ ਵੋਟਰ ਸੂਚੀ ਨਾਲ ਮੈਪ ਨਹੀਂ ਹੋਇਆ ਹੈ, ਉਨ੍ਹਾਂ ਨੂੰ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਦਸਤਾਵੇਜ਼ਾਂ ਵਿੱਚੋਂ ਲੋੜੀਂਦੇ ਦਸਤਾਵੇਜ਼ ਜਮ੍ਹਾਂ ਕਰਵਾਉਣੇ ਹੋਣਗੇ ਤਾਂ ਜੋ ਉਨ੍ਹਾਂ ਦੀ ਯੋਗਤਾ ਦੀ ਪੁਸ਼ਟੀ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਬੀ.ਐਲ.ਓਜ਼ ਵੱਲੋਂ ਵੋਟਰਾਂ ਨੂੰ ਦਸਤਾਵੇਜ਼ਾਂ ਸਬੰਧੀ ਪੂਰੀ ਜਾਣਕਾਰੀ ਦਿੱਤੀ ਜਾਵੇਗੀ ਅਤੇ ਲੋੜ ਪੈਣ ‘ਤੇ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਵੀ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੂਥ ਲੈਵਲ ਏਜੰਟਾਂ (ਬੀ.ਐਲ.ਏਜ਼) ਦੀ ਭੂਮਿਕਾ ਇਸ ਪ੍ਰਕਿਰਿਆ ਵਿੱਚ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਰਾਜਨੀਤਿਕ ਪਾਰਟੀਆਂ ਦੇ ਬੂਥ ਲੈਵਲ ਏਜੰਟ ਵੋਟਰ ਸੂਚੀਆਂ ਦੀ ਸ਼ੁੱਧਤਾ ਯਕੀਨੀ ਬਣਾਉਣ ਲਈ ਚੋਣ ਪ੍ਰਸ਼ਾਸਨ ਦੇ ਸਹਿਯੋਗੀ ਵਜੋਂ ਕੰਮ ਕਰਦੇ ਹਨ। ਉਨ੍ਹਾਂ ਨੂੰ ਐਸ.ਆਈ.ਆਰ.-2026 ਦੀ ਪ੍ਰਕਿਰਿਆ ਸਬੰਧੀ ਵਿਸ਼ੇਸ਼ ਤੌਰ ‘ਤੇ ਜਾਣੂ ਕਰਵਾਇਆ ਗਿਆ ਹੈ ਤਾਂ ਜੋ ਉਹ ਆਪਣੇ-ਆਪਣੇ ਖੇਤਰਾਂ ਵਿੱਚ ਬੀ.ਐਲ.ਓਜ਼ ਅਤੇ ਯੋਗ ਵੋਟਰਾਂ ਦੀ ਸਹਾਇਤਾ ਕਰ ਸਕਣ।
Scroll to Top