ਐਸ.ਡੀ.ਐਮ ਚਰਨਜੋਤ ਸਿੰਘ ਵਾਲੀਆ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ
ਕੋਈ ਵੀ ਖਿਡਾਰੀ https://eservices.punjab.gov.in/ਉੱਤੇ ਆਨਲਾਈਨ ਕਰਵਾ ਸਕਦਾ ਹੈ ਰਜਿਸਟਰੇਸ਼ਨ
ਸੰਗਰੂਰ, 5 ਸਤੰਬਰ : ਰਾਜ ਵਿੱਚ ਖੇਡ ਸਭਿਆਚਾਰ ਨੂੰ ਪ੍ਰਫੁਲਿਤ ਕਰਨ ਦੇ ਉਦੇਸ਼ ਨਾਲ ਇਨ੍ਹੀਂ ਦਿਨੀਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ 3 ਤਹਿਤ ਬਲਾਕ ਸੰਗਰੂਰ ਵਿਖੇ ਚੱਲ ਰਹੇ ਖੇਡ ਮੁਕਾਬਲਿਆਂ ਬਾਰੇ ਸਮੀਖਿਆ ਕਰਨ ਲਈ ਉਪ ਮੰਡਲ ਮੈਜਿਸਟਰੇਟ ਚਰਨਜੋਤ ਸਿੰਘ ਵਾਲੀਆ ਨੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਹਨਾਂ ਕਿਹਾ ਕਿ ਸਮੂਹ ਅਧਿਕਾਰੀ ਇਨਾਂ ਖੇਡਾਂ ਦੀ ਸਫ਼ਲਤਾ ਲਈ ਆਪਸ ਵਿੱਚ ਪੂਰਨ ਤਾਲਮੇਲ ਰੱਖਣ ਅਤੇ ਪੜਾਅਵਾਰ ਢੰਗ ਨਾਲ ਹੋਣ ਵਾਲੇ ਖੇਡ ਮੁਕਾਬਲਿਆਂ ਦੇ ਸੁਚੱਜੇ ਆਯੋਜਨ ਅਤੇ ਭਾਗ ਲੈਣ ਵਾਲੇ ਖਿਡਾਰੀਆਂ ਦੀ ਹਰ ਸੁਵਿਧਾ ਨੂੰ ਯਕੀਨੀ ਬਣਾਇਆ ਜਾਵੇ। ਐਸਡੀਐਮ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸਪਸ਼ਟ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਕਿ ਜਿਲ੍ਹਾ ਸੰਗਰੂਰ ਦੇ ਹਰੇਕ ਬਲਾਕ ਵਿੱਚ ਚੱਲ ਰਹੀਆਂ ਇਹਨਾਂ ਖੇਡਾਂ ਦੌਰਾਨ ਪ੍ਰਬੰਧ ਪੱਖੋਂ ਕੋਈ ਕਮੀ ਪੇਸ਼ ਨਹੀਂ ਆਉਣੀ ਚਾਹੀਦੀ । ਉਹਨਾਂ ਕਿਹਾ ਕਿ ਖੇਡ ਵਿਭਾਗ ਪੰਜਾਬ ਵੱਲੋਂ ਇਹਨਾਂ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਦੀ ਸੁਵਿਧਾ ਲਈ ਆਨਲਾਈਨ ਰਜਿਸਟਰੇਸ਼ਨ ਦਾ ਪ੍ਰਬੰਧ ਵੀ ਕੀਤਾ ਗਿਆ ਹੈ ਜਿਸ ਤਹਿਤ ਕੋਈ ਵੀ ਖਿਡਾਰੀ, ਆਪਣੇ ਉਮਰ ਵਰਗ ਦੇ ਆਧਾਰ ਤੇ https://eservices.punjab.gov.in/ ਰਾਹੀਂ ਆਪਣੀ ਰਜਿਸਟਰੇਸ਼ਨ ਕਰਵਾ ਸਕਦਾ ਹੈ । ਉਹ ਨਾ ਇਹ ਵੀ ਦੱਸਿਆ ਕਿ ਖੇਡ ਵਿਭਾਗ ਸੰਗਰੂਰ ਵੱਲੋਂ ਰਜਿਸਟਰੇਸ਼ਨ ਪ੍ਰਕਿਰਿਆ ਨੂੰ ਆਫਲਾਈਨ ਕਰਵਾਉਣ ਦਾ ਪ੍ਰਬੰਧ ਵੀ ਕੀਤਾ ਗਿਆ ਹੈ ਅਤੇ ਚਾਹਵਾਨ ਖਿਡਾਰੀ ਜਿਲਾ ਖੇਡ ਵਿਭਾਗ ਵਿਖੇ ਤਾਲਮੇਲ ਕਰ ਸਕਦੇ ਹਨ । ਮੀਟਿੰਗ ਦੌਰਾਨ ਜ਼ਿਲ੍ਹਾ ਖੇਡ ਅਫਸਰ ਨਵਦੀਪ ਸਿੰਘ, ਬੀਡੀਪੀਓ ਗੁਰਦਰਸ਼ਨ ਸਿੰਘ ਸਮੇਤ ਹੋਰ ਅਧਿਕਾਰੀ ਮੌਜੂਦ ਸਨ ।