Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 31 Oct 2026 | 9:25 pm

+91 90915 01313 , +91 90916 01313

punjabbanni@gmail.com
punjabbani@yahoo.com

ਐੱਸਐੱਸਪੀ ਵਰੁਣ ਸ਼ਰਮਾ ਵਾਇਰਲ ਆਡੀਓ ਵਿਵਾਦ ਦੇ ਦਰਮਿਆਨ ਛੁੱਟੀ ’ਤੇ

ਐੱਸਐੱਸਪੀ ਵਰੁਣ ਸ਼ਰਮਾ ਵਾਇਰਲ ਆਡੀਓ ਵਿਵਾਦ ਦੇ ਦਰਮਿਆਨ ਛੁੱਟੀ ’ਤੇ

ਚੰਡੀਗੜ, 10 ਦਸੰਬਰ : 14 ਦਸੰਬਰ ਨੂੰ ਹੋਣ ਵਾਲੀਆਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਚੋਣਾਂ ਤੋਂ ਕੁਝ ਦਿਨ ਪਹਿਲਾਂ, ਪਟਿਆਲਾ ਦੇ ਸੀਨੀਅਰ ਸੂਪਰਿੰਟੈਂਡੈਂਟ ਆਫ ਪੁਲੀਸ (SSP) ਵਰੁਣ ਸ਼ਰਮਾ ਨੇ ਅਚਾਨਕ ਇੱਕ ਹਫ਼ਤੇ ਦੀ ਛੁੱਟੀ ਲੈ ਲਈ ਹੈ। ਇਹ ਕਦਮ ਉਸ ਸਮੇਂ ਸਾਹਮਣੇ ਆਇਆ ਹੈ, ਜਦੋਂ ਵਾਇਰਲ ਆਡੀਓ ਕਲਿੱਪ ਵਿਵਾਦ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅੱਜ ਹੀ ਸੁਣਵਾਈ ਹੋਣੀ ਹੈ।

ਜਾਣਕਾਰੀ ਅਨੁਸਾਰ ਹਾਲਾਂਕਿ ਕੋਈ ਅਧਿਕਾਰਤ ਤਬਦੀਲੀ ਹਾਲੇ ਤੱਕ ਨਹੀਂ ਕੀਤੀ ਗਈ। ਯੋਗਤਾ ਅਤੇ ਤਾਇਨਾਤੀ ਵਾਲਾ ਅੰਤਿਮ ਫੈਸਲਾ ਰਾਜ ਚੋਣ ਕਮਿਸ਼ਨ ਵੱਲੋਂ ਲਿਆ ਜਾਵੇਗਾ, ਜੋ ਇਹ ਤੈਅ ਕਰੇਗਾ ਕਿ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪੁਲੀਸ ਦਾ ਕੰਮਕਾਜ ਸੰਭਾਲਣ ਲਈ ਵੱਖਰਾ ਅਧਿਕਾਰੀ ਪਟਿਆਲਾ ਭੇਜਿਆ ਜਾਣਾ ਚਾਹੀਦਾ ਹੈ ਜਾਂ ਨਹੀਂ।

ਪੁਲੀਸ ਵਿਭਾਗ ਦੇ ਉੱਚ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਐੱਸਐੱਸਪੀ ਵਰੁਣ ਸ਼ਰਮਾ ਮੰਗਲਵਾਰ ਸ਼ਾਮ ਛੁੱਟੀ ’ਤੇ ਚਲੇ ਗਏ। ਇਸ ਦੌਰਾਨ, ਸੰਗਰੂਰ ਦੇ ਐੱਸਐੱਸਪੀ ਸਰਤਾਜ ਚਾਹਲ ਨੂੰ ਪਟਿਆਲਾ ਪੁਲੀਸ ਪ੍ਰਸ਼ਾਸਨ ਦੀਆਂ ਜ਼ਿੰਮੇਵਾਰੀਆਂ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ, ਜੋਕਿ ਵੱਡੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

 

Scroll to Top