ਨਵੀਂ ਦਿੱਲੀ, 6 ਮਾਰਚ : ਰਾਸ਼ਟਰਪਤੀ ਵੱਲੋਂ ਦੇਸ਼ ਦੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਰਾਜਪਾਲਾਂ ਅਤੇ ਉਪ ਰਾਜਪਾਲਾਂ ਦੀਆਂ ਨਿਯੁਕਤੀਆਂ ਵਿੱਚ ਵੱਡੇ ਪੱਧਰ ’ਤੇ ਤਬਦੀਲੀਆਂ ਕੀਤੀਆਂ ਗਈਆਂ ਹਨ ।ਦਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਕੀਤੀਆਂ ਇਹ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ।
ਕੇਦਰ ਵਲੋ ਜਾਰੀ ਆਦੇਸ਼ਾਂ ਤਹਿਤ ਅਮਰੀਕਾ ਵਿੱਚ ਭਾਰਤ ਦੇ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਨੂੰ ਦਿੱਲੀ ਦਾ ਨਵਾਂ ਉਪ ਰਾਜਪਾਲ ਨਿਯੁੱਕਤ ਕੀਤਾ ਗਿਆ ਹੈ। ਉਹ ਵਿਨੇ ਕੁਮਾਰ ਸਕਸੈਨਾ ਦੀ ਥਾਂ ਲੈਣਗੇ, ਜਿਨ੍ਹਾਂ ਨੂੰ ਹੁਣ ਲੱਦਾਖ਼ ਦਾ ਉਪ ਰਾਜਪਾਲ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਲੱਦਾਖ਼ ਦੇ ਉਪ ਰਾਜਪਾਲ ਕਵਿੰਦਰ ਗੁਪਤਾ ਨੂੰ ਤਬਦੀਲ ਕਰਕੇ ਹਿਮਾਚਲ ਪ੍ਰਦੇਸ਼ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ।