Breaking

ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ     ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥੀ ਜਸਪ੍ਰੀਤ ਕੌਰ ਸਿੱਧੂ ਨੇ ਰਾਜਪਾਲ ਪੰਜਾਬ ਨੂੰ ਭੇਂਟ ਕੀਤਾ ਆਪਣਾ ਨਾਵਲ     ਚੇਤਨਾ ਪ੍ਰੋਜੈਕਟ ਤਹਿਤ ਸਰਕਾਰੀ ਵਿਦਿਆਰਥੀਆਂ ਨੇ ਕੀਤੀ ਸਰਕਾਰੀ ਦਫ਼ਤਰਾਂ ਦੀ ਵਿੱਦਿਅਕ ਯਾਤਰਾ
Sunday, 02 Aug 2026 | 3:23 am

+91 90915 01313 , +91 90916 01313

punjabbanni@gmail.com
punjabbani@yahoo.com

ਕਾਂਗਰਸ ਦੇ ਪ੍ਰੋਗਰਾਮ ਦੌਰਾਨ ਕਾਂਗਰਸੀਆਂ ਨੇ ਰਾਜਾ ਵੜਿੰਗ ਅੱਗੇ ਲਾਏ ਚੰਨੀ ਦੇ ਨਾਅਰੇ

ਕਾਂਗਰਸ ਦੇ ਪ੍ਰੋਗਰਾਮ ਦੌਰਾਨ ਕਾਂਗਰਸੀਆਂ ਨੇ ਰਾਜਾ ਵੜਿੰਗ ਅੱਗੇ ਲਾਏ ਚੰਨੀ ਦੇ ਨਾਅਰੇ

ਚੰਡੀਗੜ, 1 ਅਗਸਤ 2026 : ਕਾਂਗਰਸ ਅੰਦਰ ਘਮਾਸਾਨ ਵਧਦਾ ਨਜਰ ਆ ਰਿਹਾ ਹੈ। ਅੱਜ ਸਮਾਣਾ ਵਿਖੇ ਇਕ ਸਮਾਗਮ ਦੌਰਾਨ ਰਾਜਾ ਵੜਿੰਗ ਜਦੋ ਪ੍ਰੋਗਰਾਮ ਨੂੰ ਸੰਬੋਧਨ ਕਰ ਰਹੇ ਸਨ ਤਾਂ ਕੁੱਝ ਕਾਂਗਰਸੀਆਂ ਨੇ ਉਨਾ ਅੱਗੇ ਚੰਨੀ ਦੇ ਹੱਕ ਵਿਚ ਨਾਅਰੇ ਲਗਾਏ, ਜਿਸ ਕਾਰਨ ਰਾਜਾ ਵੜਿੰਗ ਨਰਾਜ ਨਜਰ ਆਏ।

ਜਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਸਮਰਥਕਾਂ ਵਿਚਕਾਰ ਮਤਭੇਦ ਸਮਾਣਾ ਵਿੱਚ ਹੋਏ ਇੱਕ ਪਾਰਟੀ ਸਮਾਗਮ ਦੌਰਾਨ ਸਾਹਮਣੇ ਆਏ, ਜਿੱਥੇ ਰਾਜਾ ਵੜਿੰਗ ਦੇ ਸੰਬੋਧਨ ਸਮੇਂ ਚੰਨੀ ਦੇ ਹੱਕ ਵਿੱਚ ਨਾਅਰੇਬਾਜ਼ੀ ਹੋਈ।

ਸਮਾਗਮ ਦੌਰਾਨ ਚੰਨੀ ਦੇ ਸਮਰਥਕਾਂ ਨੇ “ਚੰਨੀ ਲਿਆਓ, ਪੰਜਾਬ ਬਚਾਓ” ਦੇ ਨਾਅਰੇ ਲਗਾਏ, ਜਿਸ ਨਾਲ ਕੁਝ ਸਮੇਂ ਲਈ ਮਾਹੌਲ ਤਣਾਅਪੂਰਨ ਬਣ ਗਿਆ। ਹੰਗਾਮੇ ਦੇ ਵਿਚਕਾਰ ਰਾਜਾ ਵੜਿੰਗ ਨੇ ਕਈ ਵਾਰ ਵਰਕਰਾਂ ਨੂੰ ਸ਼ਾਂਤ ਰਹਿਣ ਦੀ ਅਪੀਲ ਕੀਤੀ, ਪਰ ਨਾਅਰੇਬਾਜ਼ੀ ਜਾਰੀ ਰਹੀ ਅਤੇ ਕੁੱਝ ਵਰਕਰ ਸਮਾਗਮ ਅਧੂਰਾ ਛੱਡ ਕੇ ਵੀ ਚਲੇ ਗਏ।
ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਇੱਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਨੂੰ ਮਜ਼ਬੂਤ ਬਣਾਉਣਾ ਹੈ ਤਾਂ ਸਾਰੇ ਆਗੂਆਂ ਨੂੰ ਨਿੱਜੀ ਮਤਭੇਦ ਭੁਲਾ ਕੇ ਸੰਗਠਨ ਦੇ ਹਿੱਤ ਵਿੱਚ ਮਿਲ ਕੇ ਕੰਮ ਕਰਨਾ ਹੋਵੇਗਾ।

Scroll to Top