ਕਾਂਗਰਸ ਨੂੰ ਝਟਕਾ : ਉਮੀਦਵਾਰ ਸੁਚਰਿਤਾ ਮੋਹੰਤੀ ਨੇ ਚੋਣ ਲੜਨ ਤੋ ਕੀਤਾ ਇਨਕਾਰ
ਪੁਰੀ : ਪੁਰੀ, ਓਡੀਸ਼ਾ ਤੋਂ ਕਾਂਗਰਸ ਉਮੀਦਵਾਰ ਸੁਚਰਿਤਾ ਮੋਹੰਤੀ ਨੇ ਲੋਕ ਸਭਾ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਸ਼ਨੀਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ, “ਮੈਂ ਟਿਕਟ ਵਾਪਸ ਕਰ ਦਿੱਤੀ ਹੈ ਕਿਉਂਕਿ ਪਾਰਟੀ ਮੈਨੂੰ ਫੰਡ ਨਹੀਂ ਦੇ ਸਕੀ ਸੀ। ਦੂਜਾ ਕਾਰਨ ਇਹ ਹੈ ਕਿ 7 ਵਿਧਾਨ ਸਭਾ ਹਲਕਿਆਂ ਦੀਆਂ ਕੁਝ ਸੀਟਾਂ ‘ਤੇ ਜਿੱਤਣ ਯੋਗ ਉਮੀਦਵਾਰਾਂ ਨੂੰ ਟਿਕਟਾਂ ਨਹੀਂ ਦਿੱਤੀਆਂ ਗਈਆਂ ਹਨ।