ਕਾਂਗਰਸ ਨੂੰ ਵੱਡਾ ਝਟਕਾ : ਮਹਾਰਾਸ਼ਟਰ ਦੇ ਸਾਬਕਾ ਸੀ.ਐਮ. ਅਸ਼ੋਕ ਚਵਾਨ ਨੇ ਦਿੱਤਾ ਅਸਤੀਫ਼ਾ, ਭਾਜਪਾ ’ਚ ਹੋ ਸਕਦੇ ਹਨ ਸ਼ਾਮਲ

ਕਾਂਗਰਸ ਨੂੰ ਵੱਡਾ ਝਟਕਾ : ਮਹਾਰਾਸ਼ਟਰ ਦੇ ਸਾਬਕਾ ਸੀ.ਐਮ. ਅਸ਼ੋਕ ਚਵਾਨ ਨੇ ਦਿੱਤਾ ਅਸਤੀਫ਼ਾ, ਭਾਜਪਾ ’ਚ ਹੋ ਸਕਦੇ ਹਨ ਸ਼ਾਮਲ
ਨਵੀਂ ਦਿੱਲੀ, 12 ਫਰਵਰੀ — ਮਹਾਰਾਸ਼ਟਰ ਵਿਚ ਕਾਂਗਰਸ ਨੂੰ ਉਦੋਂ ਵੱਡਾ ਝਟਕਾ ਲੱਗਾ ਜਦੋਂ ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਚਵਾਨ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਚਵਾਨ ਦੇ ਕਰੀਬੀ ਸੂਤਰਾਂ ਦਾ ਕਹਿਣਾ ਹੈ ਕਿ ਉਹ ਭਾਜਪਾ ‘ਚ ਸ਼ਾਮਲ ਹੋਣਗੇ। ਸਾਬਕਾ ਕੇਂਦਰੀ ਮੰਤਰੀ ਮਿਲਿੰਦ ਦੇਵੜਾ, ਜੋ ਸ਼ਿਵ ਸੈਨਾ ‘ਚ ਸ਼ਾਮਲ ਹੋ ਗਏ ਸਨ, ਤੋਂ ਬਾਅਦ ਚਵਾਨ ਮਹਾਰਾਸ਼ਟਰ ਕਾਂਗਰਸ ਤੋਂ ਅਸਤੀਫਾ ਦੇਣ ਵਾਲੇ ਦੂਜੇ ਵੱਡੇ ਨੇਤਾ ਹੋਣਗੇ। ਦੱਸਿਆ ਜਾਂਦਾ ਹੈ ਕਿ ਚਵਾਨ ਨੇ ਵਿਧਾਇਕ ਵਜੋਂ ਆਪਣਾ ਅਸਤੀਫਾ ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਨੂੰ ਸੌਂਪ ਦਿੱਤਾ ਹੈ ਅਤੇ ਉਹ ਨਵੀਂ ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ।

Leave a Comment

Your email address will not be published. Required fields are marked *

Scroll to Top