Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 2:12 pm

+91 90915 01313 , +91 90916 01313

punjabbanni@gmail.com
punjabbani@yahoo.com

ਕਾਂਗਰਸ ਵਿਚੋ ਕੱਢਣ ਮਗਰੋ ਨਵਜੋਤ ਕੌਰ ਸਿੱਧੂ ਨੇ ਕਾਂਗਰਸ ਤੇ ਕੀਤਾ ਹਮਲਾ

ਕਾਂਗਰਸ ਵਿਚੋ ਕੱਢਣ ਮਗਰੋ ਨਵਜੋਤ ਕੌਰ ਸਿੱਧੂ ਨੇ ਕਾਂਗਰਸ ਤੇ ਕੀਤਾ ਹਮਲਾ

ਚੰਡੀਗੜ੍ਹ , 6 ਫਰਵਰੀ : ਕਾਂਗਰਸ ਪਾਰਟੀ ਅੰਦਰ ਇਸ ਸਮੇਪੂਰੀ ਤਰ੍ਹਾ ਤਣਾਅ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ, ਜਿਥੇ ਇਕ ਪਾਸੇ ਕਾਂਗਰਸ ਪਾਰਟੀ ਨੇ ਸਾਬਕਾ ਵਿਧਾਇਕ ਨਵਜੋਤ ਕੌਰ ਸਿੱਧੂ ਨੂੰ ਪਾਰਟੀ ਵਿਚੋ ਕਢ ਦਿੱਤਾ ਹੈ, ਉਥੇ ਦੂਸਰੇ ਪਾਸੇ ਹੁਣ ਨਵਜੋਤ ਕੌਰਸਿੱਧੂ ਨੇ ਇਕ ਟਵੀਟ ਕਰਦਿਆਂ ਕਾਂਗਰਸ ਨੇਤਾ ਰਾਹੁਲ ਗਾਂਧੀ ਤੇ ਤਿੱਖਾ ਹਮਲਾ ਕੀਤਾ ਹੈ।

ਜਾਣਕਾਰੀ ਅਨੁਸਾਰ ਡਾ. ਨਵਜੋਤ ਕੌਰ ਸਿੱਧੂ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਖ਼ਿਲਾਫ਼ ਤਿੱਖਾ ਰੁਖ ਅਪਣਾਉਂਦਿਆਂ ਰਾਹੁਲ ਗਾਂਧੀ ਨੂੰ ਸਿੱਧੇ ਤੌਰ ’ਤੇ ਨਿਸ਼ਾਨੇ ’ਤੇ ਲਿਆ ਹੈ। ਉਨ੍ਹਾਂ ਰਾਹੁਲ ਗਾਂਧੀ ਨੂੰ “ਪੱਪੂ” ਕਰਾਰ ਦਿੰਦਿਆਂ ਕਿਹਾ ਕਿ ਉਸ ਨੇ ਆਖ਼ਰਕਾਰ ਆਪਣੇ ਨਾਮ ’ਤੇ ਖੁਦ ਮੋਹਰ ਲਾ ਦਿੱਤੀ ਹੈ।

ਡਾ. ਨਵਜੋਤ ਕੌਰ ਸਿੱਧੂ ਨੇ ਦੋਸ਼ ਲਾਇਆ ਕਿ ਰਾਹੁਲ ਗਾਂਧੀ ਆਪਣੇ ਆਪ ਨੂੰ ਇਕੱਲਾ ਇਮਾਨਦਾਰ ਅਤੇ ਸਮਝਦਾਰ ਆਗੂ ਮੰਨਦਾ ਹੈ, ਪਰ ਉਹ ਜ਼ਮੀਨੀ ਹਕੀਕਤਾਂ ਤੋਂ ਬਿਲਕੁਲ ਅਣਜਾਣ ਹੈ। ਉਨ੍ਹਾਂ ਕਿਹਾ ਕਿ ਰਾਹੁਲ ਦੇ ਨਜ਼ਦੀਕੀ ਲੋਕ ਉਸਨੂੰ ਹਕੀਕਤ ਤੋਂ ਦੂਰ ਰੱਖਦੇ ਹਨ ਅਤੇ ਫੈਸਲੇ ਹੋਣ ਤੋਂ ਪਹਿਲਾਂ ਹੀ ਟਿਕਟਾਂ ਵੇਚ ਕੇ ਆਰਾਮਦਾਇਕ ਜ਼ਿੰਦਗੀ ਬਿਤਾ ਰਹੇ ਹਨ। ਉਨਾ ਹੋਰ ਵੀ ਕਈ ਨੇਤਾਵਾਂ ਉਪਰ ਦੋਸ ਲਗਾਏ ਹਨ ।

Scroll to Top