ਕਿਸਾਨ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਹੋਈ ਮੌਤ

ਕਿਸਾਨ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਹੋਈ ਮੌਤ
ਰਾਜਪੁਰਾ, 26 ਮਾਰਚ
ਕਿਸਾਨ ਅੰਦੋਲਨ-2 ਦੇ ਅਧੀਨ ਅੰਦੋਲਨਕਾਰੀ ਕਿਸਾਨਾ ਦੀਆਂ ਮੌਤਾਂ ਤਹਿਤ ਇੱਕ ਹੋਰ ਕਿਸਾਨ ਦੀ ਮੌਤ ਹੋਣ ਦਾ ਸਮਾਚਾਰ ਹੈ। ਇਹ ਕਿਸਾਨ ਸ਼ੇਰ ਸਿੰਘ (70) ਪੁੱਤਰ ਰੁਲਦਾ ਸਿੰਘ ਪਟਿਆਲਾ ਦੇ ਨਾਲ ਲੱਗਦੇ ਥਾਣਾ ਬਖਸ਼ੀਵਾਲ਼ਾ ਦੇ ਪਿੰਡ ਸਿੱਧੂਵਾਲ ਦਾ ਵਸਨੀਕ ਸੀ। ਜਾਣਕਾਰੀ ਅਨੁਸਾਰ ਉਹ ਕਈ ਦਿਨਾ ਤੋਂ ਸ਼ੰਭੂ ਬਾਰਡਰ ’ਤੇ ਸਰਗਰਮ ਸੀ। ਪਰ 25 ਮਾਰਚ ਨੂੰ ਅਚਾਨਕ ਹੀ ਉਸ ਦਾ ਸ਼ੂਗਰ ਲੈਵਲ ਵਧਣ ਸਮੇਤ ਉਸ ਨੂੰ ਬੁਖਾਰ ਵੀ ਹੋ ਗਿਆ। ਜਿਸ ਕਾਰਨ ਉਸ ਨੂੰ ਤੁੰਰਤ ਸਿਵਲ ਹਸਪਾਤਲ ਰਾਜਪੁਰਾ ਵਿਖੇ ਲਿਜਾਇਆ ਗਿਆ। ਪਰ ਹਾਲਤ ’ਚ ਸੁਧਾਰ ਨਾ ਹੁੰਦਾ ਦੇਖ, ਉਥੋਂ ਦੇ ਡਾਕਟਰਾਂ ਨੇ ਸ਼ੇਰ ਸਿੰਘ ਨੂੰ ਰੈਫਰ ਕਰਦਿਆਂ ਸਰਕਾਰੀ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਭੇਜ ਦਿਤਾ। ਇਥੇ ਡਾਕਟਰਾਂ ਨੇ ਕਈ ਘੰਟਿਆਂ ਤੱਕ ਉਸ ਦਾ ਇਲਾਜ ਕੀਤਾ, ਪਰ ਅੱਜ ਉਸਨੇ ਦਮ ਤੋੜ ਦਿੱਤਾ।

Leave a Comment

Your email address will not be published. Required fields are marked *

Scroll to Top