ਕਿਸਾਨਾਂ ਦੇ ਦਿੱਲੀ ਕੂਚ ਕਾਰਨ ਰਾਜਧਾਨੀ ਦੇ ਬਾਰਡਰਾਂ ਨੂੰ ਕੀਤਾ ਪੂਰੀ ਤਰ੍ਹਾਂ ਸੀਲ

ਕਿਸਾਨਾਂ ਦੇ ਦਿੱਲੀ ਕੂਚ ਕਾਰਨ ਰਾਜਧਾਨੀ ਦੇ ਬਾਰਡਰਾਂ ਨੂੰ ਕੀਤਾ ਪੂਰੀ ਤਰ੍ਹਾਂ ਸੀਲ
– ਦਿੱਲੀ ਵਿਚ ਦਫ਼ਾ 144 ਲਾਗੂ
ਨਵੀਂ ਦਿੱਲੀ, 12 ਫਰਵਰੀ – ਕਿਸਾਨ ਯੂਨੀਅਨਾਂ ਨੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੀ ਗਾਰੰਟੀ ਦੇਣ ਲਈ ਕਾਨੂੰਨ ਬਣਾਉਣ ਸਮੇਤ ਆਪਣੀਆਂ ਮੰਗਾਂ ਮਨਾਉਣ ਲਈ ਵੱਖ-ਵੱਖ ਰਾਜਾਂ ਦੀਆਂ ਕਿਸਾਨ ਯੂਨੀਅਨਾਂ ਵੱਲੋਂ ਦਿੱਲੀ ਵੱਲ ਕੂਚ ਕਰਦੇ ਹੋਏ 13 ਫਰਵਰੀ ਨੂੰ ਵਿਰੋਧ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਹੈ ਅਤੇ ਕਿਸਾਨਾਂ ਦੇ ਪ੍ਰਸਤਾਵਿਤ ‘ਦਿੱਲੀ ਕੂਚ’ ਦੇ ਮੱਦੇਨਜ਼ਰ ਸਿੰਘੂ, ਗਾਜ਼ੀਪੁਰ ਅਤੇ ਟਿੱਕਰੀ ਸਰਹੱਦਾਂ ਨੂੰ ਪੂਰੀ ਤਰ੍ਹ ਸੀਲ ਕਰ ਦਿੱਤਾ ਗਿਆ ਹੈ ਅਤੇ ਆਵਾਜਾਈ ’ਤੇ ਪਾਬੰਦੀਆਂ ਲਾ ਦਿੱਤੀਆਂ ਗਈਆਂ ਹਨ। ਵਾਹਨਾਂ ਨੂੰ ਸ਼ਹਿਰ ਵਿਚ ਦਾਖਲ ਹੋਣ ਤੋਂ ਰੋਕਣ ਲਈ ਦਿੱਲੀ ਦੀਆਂ ਸਰਹੱਦਾਂ ਨੂੰ ਸੀਮਿੰਟ ਦੇ ਬੈਰੀਅਰਾਂ ਅਤੇ ਸੜਕਾਂ ‘ਤੇ ਕਿੱਲਾਂ ਗੱਡ ਕੇ ਮਜ਼ਬੂਤ ਕੀਤਾ ਗਿਆ ਹੈ। ਇਸ ਕਾਰਨ ਅੱਜ ਸਵੇਰੇ ਦਿੱਲੀ ਦੇ ਸਰਹੱਦੀ ਖੇਤਰਾਂ ਵਿੱਚ ਆਵਾਜਾਈ ਪ੍ਰਭਾਵਿਤ ਹੋਈ, ਜਿਸ ਨਾਲ ਯਾਤਰੀਆਂ ਨੂੰ ਅਸੁਵਿਧਾ ਹੋਈ। ਇਸ ਦੌਰਾਨ ਅਗਲੇ 30 ਦਿਨਾਂ ਲਈ ਪੂਰੇ ਦਿੱਲੀ ਸ਼ਹਿਰ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਹ ਹੁਕਮ ਦਿੱਲੀ ਪੁਲੀਸ ਕਮਿਸ਼ਨਰ ਸੰਜੇ ਅਰੋੜਾ ਨੇ ਅੱਜ ਜਾਰੀ ਕੀਤਾ। ਪੁਲੀਸ ਨੇ ਕਿਹਾ ਕਿ ਜੋ ਵੀ ਵਿਅਕਤੀ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਉਸ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇਗਾ।

Leave a Comment

Your email address will not be published. Required fields are marked *

Scroll to Top