Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Sunday, 30 Aug 2026 | 1:19 pm

+91 90915 01313 , +91 90916 01313

punjabbanni@gmail.com
punjabbani@yahoo.com

ਕੇਂਦਰੀ ਪ੍ਰੀਖਿਆ ਵਿਚੋਂ ਸਿੱਖ ਕੰਕਾਰ ਲੁਹਾਉਣਾ ਘੱਟ ਗਿਣਤੀਆਂ ’ਤੇ ਹਮਲਾ : ਪ੍ਰੋ. ਬਡੂੰਗਰ

ਕੇਂਦਰੀ ਪ੍ਰੀਖਿਆ ਵਿਚੋਂ ਸਿੱਖ ਕੰਕਾਰ ਲੁਹਾਉਣਾ ਘੱਟ ਗਿਣਤੀਆਂ ’ਤੇ ਹਮਲਾ : ਪ੍ਰੋ. ਬਡੂੰਗਰ

ਪਟਿਆਲਾ 10 ਫਰਵਰੀ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਮੱਧ ਪ੍ਰਦੇਸ਼ ਦੇ ਮੁਰਾਦਬਾਦ ਨੇੜੇ ਪਿੰਡ ਕਾਠ ਵਿਚ ਚਲਦੀ ਕੇਂਦਰੀ ਪ੍ਰੀਖਿਆ ਵਿਚੋਂ ਸਿੱਖ ਕੰਕਾਰਾਂ ਨੂੰ ਲੁਹਾਏ ਜਾਣ ਦਾ ਗੰਭੀਰ ਨੋਟਿਸ ਲੈਂਦਿਆਂ ਇਸ ਨੂੰ ਘੱਟਗਿਣਤੀ ਵਰਗ ’ਤੇ ਹੋਇਆ ਹਮਲਾ ਕਰਾਰ ਦਿੱਤਾ। ਪ੍ਰੋ. ਬਡੂੰਗਰ ਨੇ ਕਿਹਾ ਅਕਸਰ ਹੀ ਵੇਖਣ ਵਿਚ ਆਇਆ ਹੈ ਕਿ ਸਿਵਲ ਪ੍ਰੀਖਿਆ ਵਿਚੋਂ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨਾਲ ਮਾੜਾ ਵਿਵਹਾਰ ਕੀਤਾ ਜਾਂਦਾ, ਜਿਸ ਤੋਂ ਸਪੱਸ਼ਟ ਹੁੰਦਾ ਕਿ ਕੇਂਦਰ ਸਿੱਧੇ ਤੌਰ ’ਤੇ ਧਾਰਮਕ ਖੇਤਰ ਤੋਂ ਇਲਾਵਾ ਸਿਵਲ ਪ੍ਰੀਖਿਆ ਅੰਦਰ ਆਪਣਾ ਦਖਲ ਦੇ ਰਿਹਾ ਹੈ, ਜਿਸ ਨੂੰ ਸਹਿਣ ਨਹੀਂ ਕੀਤਾ ਜਾ ਸਕਦਾ।

ਪ੍ਰੋ. ਬਡੂੰਗਰ ਨੇ ਕਿਹਾ ਕਿ ਸੀਬੀਐਸ ਸਿਲੇਬਸ ਵਿਚ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨਾ ਅਤੇ ਕਈ ਸਿਵਲ ਪ੍ਰਸ਼ਾਸਨਿਕ ਪ੍ਰੀਖਿਆਵਾਂ ਵਿਚ ਸਿੱਖ ਵਿਦਿਆਰਥੀਆਂ ਦੇ ਕੜੇ ਵਰਗੇ ਕੰਕਾਰ ਲੁਹਾਉਣਾ ਮੰਦਭਾਗਾ ਵਰਤਾਰਾ ਹੈ। ਉਨ੍ਹਾਂ ਕਿਹਾ ਕਿ ਜਿਥੇ ਦੇਸ਼ ਅੰਦਰ ਸਿੱਖ ਵਿਰੋਧੀ ਮਾਨਸਿਕਤਾ ਸਾਹਮਣੇ ਆ ਰਹੀ, ਉਥੇ ਹੀ ਸਿੱਖ ਭਾਈਚਾਰੇ ਦੇ ਲੋਕਾਂ ਖ਼ਾਸ ਕਰ ਘੱਟ ਗਿਣਤੀ ਵਰਗ ਨਾਲ ਅਜਿਹਾ ਪੱਖਪਾਤ ਕੀਤਾ ਜਾ ਰਿਹਾ, ਜਿਸ ਨਾਲ ਦੇਸ਼ ਅੰਦਰ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ।

ਪ੍ਰੋ. ਬਡੂੰਗਰ ਨੇ ਕਿਹਾ ਕਿ ਅਨੇਕਾਂ ਹੀ ਘਟਨਾਵਾਂ ਦੇ ਸਾਹਮਣੇ ਆਉਣ ਤੋਂ ਬਾਅਦ ਵੀ ਸਰਕਾਰਾਂ ਦਾ ਟੱਸ ਤੋਂ ਮੱਸ ਨਾ ਹੋਣ ਦਰਸਾਉਂਦਾ ਹੈ ਕਿ ਦੇਸ਼ ਦੀ ਅਜ਼ਾਦੀ ਵਿਚ ਯੋਗਦਾਨ ਪਾਉਣ ਵਾਲੇ ਪੰਜਾਬੀਆਂ ਤੇ ਸਿੱਖਾਂ ਪ੍ਰਤੀ ਕਦੇ ਵੀ ਗੰਭੀਰਤਾ ਨਹੀਂ ਵਿਖਾਈ ਗਈ। ਪ੍ਰੋ. ਬਡੂੰਗਰ ਨੇ ਬਠਿੰਡਾ ਦੇ ਪਿੰਡ ਭੋਖੜਾ ਵਿਖੇ ਵਿਖੇ ਪ੍ਰੀਖਿਆ ਕੇਂਦਰ ਵਿਚ ਸਿੱਖਿਆ ਪ੍ਰੀਖਿਆਰਥੀਆਂ ਦੇ ਕੜੇ ਲੁਹਾਏ ਜਾਣ ਵਾਲੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ।
ਫਾਈਲ ਫੋਟੋ : ਪ੍ਰੋ. ਕਿਰਪਾਲ ਸਿੰਘ ਬਡੂੰਗਰ।

Scroll to Top