ਕੇਦਰੀ ਮੰਤਰੀ ਹਰਦੀਪ ਪੁਰੀ ਨੇ ਕੇਜਰੀਵਾਲਦੀ ਪਤਨੀ ਦੀ ਤੁਲਨਾ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਨਾਲ ਕੀਤੀ

ਕੇਦਰੀ ਮੰਤਰੀ ਹਰਦੀਪ ਪੁਰੀ ਨੇ ਕੇਜਰੀਵਾਲਦੀ ਪਤਨੀ ਦੀ ਤੁਲਨਾ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਨਾਲ ਕੀਤੀ
ਨਵੀਂ ਦਿੱਲੀ, 29 ਮਾਰਚ
ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਦੀ ਤੁਲਨਾ ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਨਾਲ ਕੀਤੀ ਹੈ। ਸ੍ਰੀ ਪੁਰੀ ਨੇ ਕਿਹਾ ਕਿ ਮੁੱਖ ਮੰਤਰੀ ਦੀ ਪਤਨੀ ਸੁਨੀਤਾ ਕੇਜਰੀਵਾਲ ਸ਼ਾਇਦ ਇਸ ਅਹੁਦੇ ‘ਤੇ ਆਪਣੇ ਪਤੀ ਦੀ ਥਾਂ ਲੈਣ ਦੀ ਤਿਆਰੀ ਕਰ ਰਹੀ ਹੈ। ਭਾਜਪਾ ਦੀ ਦਿੱਲੀ ਇਕਾਈ ਦੇ ਚੋਣ ਦਫ਼ਤਰ ਦੇ ਉਦਘਾਟਨ ਮੌਕੇ ਸੁਨੀਤਾ ਕੇਜਰੀਵਾਲ ਦਾ ਜ਼ਿਕਰ ਕੀਤੇ ਜਾਣ ‘ਤੇ ਕੇਂਦਰੀ ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਬਾਰੇ ਮੰਤਰੀ ਪੁਰੀ ਨੇ ਪੱਤਰਕਾਰਾਂ ਨੂੰ ਦੱਸਿਆ,‘ਤੁਸੀਂ ਜਿਸ ਮੈਡਮ ਦੀ ਗੱਲ ਕਰ ਰਹੇ ਹੋ, ਉਹ ਸ਼ਾਇਦ ਬਿਹਾਰ ’ਚ ਰਾਬੜੀ ਦੇਵੀ ਵਾਂਗ ਕੁਰਸੀ ’ਤੇ ਬੈਠਣ ਦੀ ਤਿਆਰੀ ਕਰ ਰਹੀ ਹੈ।

Leave a Comment

Your email address will not be published. Required fields are marked *

Scroll to Top