ਕੈਨੇਡਾ `ਚ 4 ਪੰਜਾਬੀਆਂ ਦੀ ਮੌਤ, ਸੜਕ ਹਾਦਸੇ ਵਿਚ ਪੂਰਾ ਪਰਿਵਾਰ ਖਤਮ
ਕੈਨੇਡਾ : ਪੰਜਾਬ ਦੇ ਫਰੀਦਕੋਟ ਸ਼ਹਿਰ ਦੇ ਪਿੰਡ ਰੋੜੀਕਪੁਰਾ ਦੇ ਇੱਕੋ ਪਰਿਵਾਰ ਦੇ ਤਿੰਨ ਜੀਆਂ ਸਮੇਤ ਇੱਕ ਰਿਸ਼ਤੇਦਾਰ ਦੀ ਕੈਨੇਡਾ ਵਿਚ ਇਕ ਸੜਕੀ ਹਾਦਸੇ ਵਿਚ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪਿੰਡ ਰੋੜੀਕਪੁਰਾ ਦਾ ਸੁਖਵੰਤ ਸਿੰਘ ਸੁੱਖ ਬਰਾੜ ਕੈਨੇਡਾ (ਬੀ. ਸੀ.) ਦੇ ਐਬਟਸਫੋਰਡ ਵਿਚ ਆਪਣੀ ਪਤਨੀ ਰਾਜਿੰਦਰ ਕੌਰ, ਪੁੱਤਰੀ ਕਮਲ ਕੌਰ ਅਤੇ ਸਾਲੀ ਛਿੰਦਰ ਕੌਰ ਨਾਲ ਸ਼ਾਮ ਦੇ ਸਮੇਂ ਆਪਣੇ ਮਿੱਤਰ ਸ਼ੇਰ ਸਿੰਘ ਨੰਬਰਦਾਰ ਪਿੰਡ ਰੋੜੀਕਪੁਰਾ ਨੂੰ ਮਿਲਣ ਜਾ ਰਿਹਾ ਸੀ ਕਿ ਐਬਟਸਫੋਰਡ ਦੇ ਸ਼ਹਿਰ ਕਨੋਲਾ ਜਾਂਦੇ ਸਮੇਂ ਰਾਹ ਵਿੱਚ ਆਚਨਕ ਘਰ ਦੇ ਨੇੜੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਹਾਦਸੇ ਵਿਚ ਮੌਕੇ ਉਤੇ ਚਾਰ ਜੀਆਂ ਦੀ ਮੌਤ ਹੋ ਗਈ। ਅੱਜ ਸਵੇਰ ਇਸ ਦੁੱਖਦਾਈ ਘਟਨਾ ਦਾ ਪਤਾ ਲੱਗਦਿਆ ਹੀ ਪਿੰਡ ਸੋਗ ਦੀ ਲਹਿਰ ਫੈਲ ਗਈ ।