ਲੁਧਿਆਦਾ, 30 ਜਨਵਰੀ : ਕੈਨੇਡਾ ਤੋਂ ਪੰਜਾਬ ਲਈ ਇਕ ਹੋਰ ਮਾੜੀ ਖਬਰ ਸਾਹਮਣੇ ਆਈ ਹੈ, ਜਿਸ ਵਿਚ ਇਕ ਪੰਜਾਬੀ ਜੋੜੇ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਕੈਲਗਰੀ ਸ਼ਹਿਰ ਵਿੱਚ ਇੱਕ ਪੰਜਾਬੀ ਪਤੀ-ਪਤਨੀ ਦੀ ਸ਼ੱਕੀ ਹਾਲਾਤਾਂ ਹੇਠ ਮੌਤ ਹੋਣ ਦੀ ਸੂਚਨਾ ਮਿਲੀ ਹੈ, ਜਿਸ ਨਾਲ ਉਨ੍ਹਾਂ ਦੇ ਪਿੰਡ ਅਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਮ੍ਰਿਤਕ ਦੰਪਤੀ ਦੀ ਪਛਾਣ ਲੁਧਿਆਣਾ ਜ਼ਿਲ੍ਹੇ ਦੇ ਜਗਰਾਓਂ ਅਧੀਨ ਪੈਂਦੇ ਪਿੰਡ ਚੌਕੀਮਾਨ ਦੇ ਰਹਿਣ ਵਾਲੇ ਏਕਮਵੀਰ ਸਿੰਘ ਅਤੇ ਉਸਦੀ ਪਤਨੀ ਜੈਸਮੀਨ ਕੌਰ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਕੈਨੇਡਾ ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਫਿਲਹਾਲ ਮੌਤ ਦੇ ਅਸਲੀ ਕਾਰਨਾਂ ਬਾਰੇ ਕੋਈ ਅਧਿਕਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪਰਿਵਾਰ ਵਲੋ ਇਸ ਮਾਮਲੇ ਨੂੰ ਲੈ ਕੇ ਜਾਂਚ ਕਰਕੇ ਦੋਸ਼ੀਆਂ ਨੂੰ ਜਲਦ ਫੜਨ ਦੀ ਗੁਹਾਰ ਵੀ ਲਗਾਈ ਗਈ ਹੈ।