ਖਾਲਸਾ ਕਾਲਜ ਟਰੱਸਟ ਜ਼ਮੀਨ ਦੇ ਮਸਲੇ ਸਬੰਧੀ ਸ਼ੋ੍ਰਮਣੀ ਕਮੇਟੀ ਵਫ਼ਦ ਨੇ ਡੀਸੀ ਨਾਲ ਕੀਤੀ ਮੁਲਾਕਾਤ

ਖਾਲਸਾ ਕਾਲਜ ਟਰੱਸਟ ਜ਼ਮੀਨ ਦੇ ਮਸਲੇ ਸਬੰਧੀ ਸ਼ੋ੍ਰਮਣੀ ਕਮੇਟੀ ਵਫ਼ਦ ਨੇ ਡੀਸੀ ਨਾਲ ਕੀਤੀ ਮੁਲਾਕਾਤ
ਸ਼ੋ੍ਰਮਣੀ ਕਮੇਟੀ ਦੀ ਜ਼ਮੀਨ ’ਤੇ ਨਜਾਇਜ਼ ਉਸਾਰੀਆਂ ਬਰਦਾਸ਼ਤ ਨਹੀਂ ਕਰਾਂਗੇ : ਜਥੇਦਾਰ ਟੌਹੜਾ
ਪਟਿਆਲਾ 30 ਅਕਤੂਬਰ ()
ਖਾਲਸਾ ਕਾਲਜ ਟਰੱਸਟ ਦੀ ਜ਼ਮੀਨ ’ਤੇ ਭੂ ਮਾਫੀਏ ਵੱਲੋਂ ਕਰਵਾਈਆਂ ਜਾ ਰਹੀਆਂ ਨਜਾਇਜ਼ ਉਸਾਰੀਆਂ ਨੂੰ ਬਰਦਾਸ਼ਤ ਨਹੀਂ ਕਰਾਂਗੇ। ਇਹ ਪ੍ਰਗਟਾਵਾ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਨੇ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਮੰਗ ਪੱਤਰ ਸੌਂਪਕੇ ਕੀਤਾ। ਜ਼ਿਕਰਯੋਗ ਹੈ ਕਿ ਖਾਲਸਾ ਕਾਲਜ ਟਰੱਸਟ ਦੀ ਜ਼ਮੀਨ ਮਸਲੇ ’ਤੇ ਸ਼ੋ੍ਰਮਣੀ ਕਮੇਟੀ ਵੱਲੋਂ ਕਾਨੂੰਨੀ ਪ੍ਰਕਿਰਿਆ ਵਿਚ ਰਹਿ ਕੇ ਆਪਣਾ ਪੱਖ ਸਪੱਸ਼ਟ ਕਰਦੀ ਆ ਰਹੀ ਹੈ, ਪ੍ਰੰਤੂ ਅਜੇ ਵੀ ਕੁਝ ਸ਼ਰਾਰਤੀ ਅਨੁਸਾਰ ਅਦਾਲਤਾਂ ਹੁਕਮਾਂ ਦੀਆਂ ਧੱਜੀਆਂ ਉਡਾਕੇ ਕੇ ਜ਼ਮੀਨ ’ਤੇ ਮਕਾਨਾਂ ਦੀ ਉਸਾਰੀ ਕਰਨ ’ਤੇ ਲੱਗੇ ਹੋਏ ਹਨ, ਜਿਸ ਦਾ ਸ਼ੋ੍ਰਮਣੀ ਕਮੇਟੀ ਨੇ ਗੰਭੀਰ ਨੋਟਿਸ ਲਿਆ ਅਤੇ ਅੱਜ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਸਤਵਿੰਦਰ ਸਿੰਘ ਟੌਹੜਾ ਦੀ ਅਗਵਾਈ ਵਿਚ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਪ੍ਰਬੰਧਕੀ ਵਫ਼ਦ ਨੇ ਡੀਸੀ ਪਟਿਆਲਾ ਸਾਕਸ਼ੀ ਸਾਹਨੀ ਨੂੰ ਮੁੜ ਤੋਂ ਸਾਰੀ ਸਥਿਤੀ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਭਰੋਸਾ ਦਿੱਤਾ ਕਿ ਕਿਸੇ ਨੂੰ ਵੀ ਧਾਰਮਕ ਸੰਸਥਾ ਦੀ ਜ਼ਮੀਨ ਹੜੱਪਣ ਨਹੀਂ ਦਿੱਤੀ ਜਾਵੇਗੀ। ਡੀਸੀ ਪਟਿਆਲਾ ਨੇ ਤੁਰੰਤ ਐਸਐਸਪੀ ਪਟਿਆਲਾ ਦੇ ਧਿਆਨ ਵਿਚ ਵੀ ਲਿਆਂਦਾ ਕਿ ਜੇ ਜ਼ਮੀਨ ਮਸਲੇ ਨੂੰ ਲੈ ਕੇ ਅਦਾਲਤੀ ਚਾਰਾਜੋਈ ਕੀਤੀ ਜਾ ਰਹੀ ਹੈ ਤਾਂ ਉਸਾਰੀ ਕਰਨ ਵਾਲੇ ਲੋਕਾਂ ਖਿਲਾਫ਼ ਤੁਰੰਤ ਫੌਰੀ ਕਾਰਵਾਈ ਕੀਤੀ ਜਾਵੇ। ਜਥੇਦਾਰ ਸਤਵਿੰਦਰ ਸਿੰਘ ਟੌਹੜਾ ਖਾਲਸਾ ਕਾਲਜ ਟਰੱਸਟ ਦੀ ਜ਼ਮੀਨ ’ਤੇ ਕੀਤੀ ਜਾ ਰਹੀ ਨਜਾਇਜ਼ ਉਸਾਰੀ ਦਾ ਗੰਭੀਰ ਨੋਟਿਸ ਲਿਆ ਤੇ ਕਿਹਾ ਕਿ ਟਰੱਸਟ ਦੀ ਜ਼ਮੀਨ ’ਤੇ ਭੂ-ਮਾਫੀਏ ਦਾ ਕਬਜ਼ਾ ਸ਼ੋ੍ਰਮਣੀ ਕਮੇਟੀ ਕਿਸੇ ਕੀਮਤ ’ਤੇ ਸਹਿਣ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਪੰਥ ਦੀ ਜਾਇਦਾਦਾਂ ’ਤੇ ਕਬਜ਼ੇ ਕਰਨਾ ਕਿਸੇ ਵੀ ਸੂਰਤ ’ਚ ਠੀਕ ਨਹੀਂ ਹੈ। ਵਫ਼ਦ ਦੌਰਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਮੈਨੇਜਰ ਕਰਨੈਲ ਸਿੰਘ ਵਿਰਕ, ਮੀਤ ਮੈਨੇਜਰ ਇੰਦਰਜੀਤ ਸਿੰਘ ਗਿੱਲ ਆਦਿ ਸਮੂਹ ਸਟਾਫ ਮੈਂਬਰ ਸ਼ਾਮਲ ਸਨ।

Leave a Comment

Your email address will not be published. Required fields are marked *

Scroll to Top