ਖਾਲਸਾ ਚੇਤਨਾ ਮਾਰਚ ਦੇ ਮਦੇਨਜਰ ਸਿੱਖ ਆਗੂਆਂ ਦੀ ਗ੍ਰਿਫ਼ਤਾਰੀਆਂ ਸਿੱਖਾਂ ਦੇ ਅਧਿਕਾਰਾਂ ਤੇ ਡਾਕਾ : ਗਿਆਨੀ ਹਰਪ੍ਰੀਤ ਸਿੰਘ

ਖਾਲਸਾ ਚੇਤਨਾ ਮਾਰਚ ਦੇ ਮਦੇਨਜਰ ਸਿੱਖ ਆਗੂਆਂ ਦੀ ਗ੍ਰਿਫ਼ਤਾਰੀਆਂ ਸਿੱਖਾਂ ਦੇ ਅਧਿਕਾਰਾਂ ਤੇ ਡਾਕਾ : ਗਿਆਨੀ ਹਰਪ੍ਰੀਤ ਸਿੰਘ
ਤਲਵੰਡੀ ਸਾਬੋ : ਬੰਦੀ ਸਿੰਘਾਂ ਦੀ ਰਿਹਾਈ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸਜਾਏ ਜਾਣ ਵਾਲੇ ਖਾਲਸਾ ਚੇਤਨਾ ਮਾਰਚ ਦੇ ਮੱਦੇਨਜ਼ਰ ਸਿੱਖ ਆਗੂਆਂ ਦੀਆਂ ਕੀਤੀਆਂ ਜਾ ਰਹੀਆਂ ਗ੍ਰਿਫਤਾਰੀਆਂ ਸਿੱਖਾਂ ਦੇ ਧਾਰਮਿਕ ਅਧਿਕਾਰਾਂ ਤੇ ਡਾਕਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਭਾਈ ਅੰਮ੍ਰਿਤਪਾਲ ਸਿੰਘ ਦੀ ਮਾਤਾ ਬੀਬੀ ਬਲਵਿੰਦਰ ਕੌਰ ਤੇ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਗ੍ਰਿਫਤਾਰੀ ਦੀ ਨਿਖੇਧੀ ਵੀ ਕੀਤੀ। ਸਿੰਘ ਸਾਹਿਬ ਨੇ ਕਿਹਾ ਕਿ ਸਰਕਾਰ ਖ਼ਾਲਸਾ ਸਾਜਨਾ ਦਿਵਸ ਮੌਕੇ ਭੈਅ ਦਾ ਮਾਹੌਲ ਬਣਾਉਣ ਤੋਂ ਗ਼ੁਰੇਜ਼ ਕਰੇ ਤੇ ਸੰਗਤ ਨੂੰ ਪਰੇਸ਼ਾਨੀ ਨਾ ਆਉਣ ਦੇਣ ਨੂੰ ਯਕੀਨੀ ਬਣਾਵੇ।

Leave a Comment

Your email address will not be published. Required fields are marked *

Scroll to Top