Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Friday, 21 Aug 2026 | 11:59 am

+91 90915 01313 , +91 90916 01313

punjabbanni@gmail.com
punjabbani@yahoo.com

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਵੱਧ ਤੋਂ ਵੱਧ ਮਦਦ ਕਰਨ ਦੇ ਨਿਰਦੇਸ਼

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਵੱਧ ਤੋਂ ਵੱਧ ਮਦਦ ਕਰਨ ਦੇ ਨਿਰਦੇਸ਼

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਵੱਧ ਤੋਂ ਵੱਧ ਮਦਦ ਕਰਨ ਦੇ ਨਿਰਦੇਸ਼

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਹੱਈਆ ਕਰਵਾਉਣ ਲਈ ਪਹਿਲਾਂ ਹੀ ਕੰਟਰੋਲ ਰੂਮ ਸਥਾਪਤ ਕਰ ਚੁੱਕੀ ਹੈ

ਕਿਸਾਨ ਝੋਨੇ ਦੀ ਪਨੀਰੀ ਲਈ “77106-65725” ‘ਤੇ ਸੰਪਰਕ ਕਰ ਸਕਦੇ ਹਨ: ਗੁਰਮੀਤ ਸਿੰਘ ਖੁੱਡੀਆਂ

ਖੇਤੀਬਾੜੀ ਮੰਤਰੀ ਵੱਲੋਂ ਸਮੂਹ ਕਿਸਾਨਾਂ ਲਈ ਮਿਆਰੀ ਬੀਜ ਅਤੇ ਖਾਦਾਂ ਦੀ ਸਪਲਾਈ ਯਕੀਨੀ ਬਣਾਉਣ ਦੇ ਆਦੇਸ਼

ਚੰਡੀਗੜ੍ਹ, 29 ਜੁਲਾਈ:

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸੂਬੇ ਦੇ ਸਮੂਹ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਵੱਧ ਤੋਂ ਵੱਧ ਮਦਦ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਹੜ੍ਹਾਂ ਤੋਂ ਪ੍ਰਭਾਵਿਤ ਕਿਸੇ ਵੀ ਕਿਸਾਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਝੋਨੇ ਦੀ ਪਨੀਰੀ ਦਾ ਲਾਭ ਲੈਣ ਵਿੱਚ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਖੇਤੀਬਾੜੀ ਮੰਤਰੀ ਅੱਜ ਇੱਥੇ ਕਿਸਾਨ ਭਵਨ ਵਿਖੇ ਸੂਬੇ ਦੇ ਸਮੂਹ ਮੁੱਖ ਖੇਤੀਬਾੜੀ ਅਫ਼ਸਰਾਂ ਦੀ ਸੂਬਾ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਵਚਨਬੱਧਤਾ ਅਨੁਸਾਰ ਇਸ ਕੁਦਰਤੀ ਆਫ਼ਤ ਵਿੱਚ ਕਿਸਾਨਾਂ ਦੀ ਮਦਦ ਲਈ ਪੂਰੀ ਵਾਹ ਲਾ ਰਹੀ ਹੈ, ਜਿਸ ਤਹਿਤ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪ੍ਰਭਾਵਿਤ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਫ਼ਤ ਮੁਹੱਈਆ ਕਰਵਾਉਣ ਲਈ ਪਹਿਲਾਂ ਹੀ ਕੰਟਰੋਲ ਰੂਮ ਸਥਾਪਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਕਿਸਾਨ, ਜਿਸ ਦੀ ਫ਼ਸਲ ਹੜ੍ਹਾਂ ਕਾਰਨ ਨੁਕਸਾਨੀ ਗਈ ਹੈ, ਝੋਨੇ ਦੀ ਪਨੀਰੀ ਲੈਣ ਲਈ ਸਵੇਰੇ 8 ਵਜੇ ਤੋਂ ਰਾਤ 9.30 ਵਜੇ ਤੱਕ 77106-65725 ‘ਤੇ ਸੰਪਰਕ ਕਰ ਸਕਦਾ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਖੇਤਰਾਂ. ਜਿੱਥੇ ਹੜ੍ਹਾਂ ਕਾਰਨ ਫ਼ਸਲ ਨੁਕਸਾਨੀ ਗਈ ਹੈ, ਵਿੱਚ ਝੋਨੇ ਦੀ ਪਨੀਰੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਖੇਤੀਬਾੜੀ ਮੰਤਰੀ ਨੇ ਮੁੱਖ ਖੇਤੀਬਾੜੀ ਅਫਸਰਾਂ ਨੂੰ ਇਹ ਹਦਾਇਤ ਵੀ ਕੀਤੀ ਕਿ ਸਾਰੇ ਕਿਸਾਨਾਂ ਨੂੰ ਮਿਆਰੀ ਬੀਜ ਅਤੇ ਖਾਦਾਂ ਦੀ ਸਪਲਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਬੀਜ ਜਾਂ ਖਾਦ ਦੀ ਗੁਣਵੱਤਾ ਨਾਲ ਸਮਝੌਤਾ ਕਰਦਾ ਪਾਇਆ ਗਿਆ ਤਾਂ ਉਲੰਘਣਾ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਕਿਸਾਨਾਂ ਦੀ ਭਲਾਈ ਲਈ ਚੁੱਕੇ ਜਾ ਰਹੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਖੇਤੀਬਾੜੀ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਕੈਬਨਿਟ ਮੰਤਰੀ ਨੂੰ ਜਾਣੂੰ ਕਰਵਾਇਆ ਕਿ ਵਿਭਾਗ ਵੱਲੋਂ ਨਕਲੀ ਬੀਜਾਂ ਅਤੇ ਖਾਦਾਂ ਦੀ ਚੈਕਿੰਗ ਲਈ ਟੀਮਾਂ ਦਾ ਗਠਨ ਕੀਤਾ ਗਿਆ ਹੈ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਦੇ ਸਕੱਤਰ ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਖੇਤੀਬਾੜੀ ਗੁਰਵਿੰਦਰ ਸਿੰਘ ਅਤੇ ਖੇਤੀਬਾੜੀ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Scroll to Top