Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 3:38 am

+91 90915 01313 , +91 90916 01313

punjabbanni@gmail.com
punjabbani@yahoo.com

ਖੰਡਾ ਚੋਂਕ ਤੋ ਫਲਾਈ ਓਵਰ ਤੱਕ ਸੜਕ ਦਾ ਵਿਧਾਇਕ ਕੋਹਲੀ ਵਲੋਂ ਉਦਘਾਟਨ

ਖੰਡਾ ਚੋਂਕ ਤੋ ਫਲਾਈ ਓਵਰ ਤੱਕ ਸੜਕ ਦਾ ਵਿਧਾਇਕ ਕੋਹਲੀ ਵਲੋਂ ਉਦਘਾਟਨ

ਪਟਿਆਲਾ, 28 ਜੂਨ : ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਅੱਜ ਸ੍ਰੀ ਦੁੱਖ ਨਿਵਾਰਨ ਸਾਹਿਬ (ਖੰਡਾ ਚੌਕ )ਤੋਂ ਲੈ ਕੇ ਪੁਰਾਣਾ ਬੱਸ ਅੱਡਾ ਫਲਾਈ ਓਵਰ ਤੱਕ 94 ਲੱਖ ਰੁਪਏ ਦੀ ਲਾਗਤ ਨਾਲ ਬਣੀ ਸੜਕ ਦਾ ਉਦਘਾਟਨ ਕੀਤਾ ਗਿਆ।ਓਹਨਾ ਕਿਹਾ ਕਿ ਜਿਹੜੀ ਸੰਗਤ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਨਿਤ ਆਉਂਦੀ ਹੈ ਓਹਨਾ ਸੰਗਤਾਂ ਨੂੰ ਇਸ ਸੜਕ ਤੋਂ ਲੰਘਣ ਲਈ ਦਿੱਕਤ ਨਾ ਆਵੇ , ਇਸ ਮੰਤਵ ਨਾਲ ਇਹ ਸੜਕ ਪਹਿਲ ਦੇ ਅਧਾਰ ‘ਤੇ ਸ਼ੁਰੂ ਕਰ ਦਿੱਤੀ ਗਈ ਹੈ ਇਥੋਂ ਤੱਕ ਫਲਾਈ ਓਵਰ ਤੋਂ ਉਤਰ ਕੇ ਖੰਡਾ ਚੌਕ ਤੱਕ ਜਾਣ ਲਈ ਇਹ ਸੜਕ ਬਣਾਉਣਾ ਸਮੇਂ ਦੀ ਲੋੜ ਸੀ।
ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਵਿੱਚ ਜਿਹੜੀਆਂ ਸੜਕਾਂ ਕਾਫੀ ਦੇਰ ਤੋਂ ਨਹੀਂ ਬਣੀਆਂ ਸਨ ਉਹ ਸੜਕਾਂ ਨੂੰ ਵੀ ਨਵੀਆਂ ਬਣਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰ ਰਹੀ ਹੈ।
ਵਿਧਾਇਕ ਨੇ ਕਿਹਾ ਕਿ ਲੋਕਾਂ ਨੂੰ ਬਿਹਤਰ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਜ਼ਰੂਰੀ ਸਹੂਲਤਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।ਓਹਨਾ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਇਲਾਕਾ ਨਿਵਾਸੀਆਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ ਅਤੇ ਖੇਤਰ ਦੀ ਦਿੱਖ ਵੀ ਹੋਰ ਸੁੰਦਰ ਬਣੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਪਟਿਆਲਾ ਸ਼ਹਿਰ ਦੇ ਸਰਵਪੱਖੀ ਵਿਕਾਸ ਲਈ ਵਿਕਾਸ ਪ੍ਰੋਜੈਕਟਾਂ ਦੀ ਲੜੀ ਲਗਾਤਾਰ ਜਾਰੀ ਰਹੇਗੀ।
Scroll to Top