ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵੱਲੋਂ ਗੁਰਮਤਿ ਸਮਾਗਮ ਅਯੋਜਿਤ
ਅੰਮ੍ਰਿਤਸਰ :- 26 ਮਈ ( ) ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਅੰਮ੍ਰਿਤਸਰ ਵੱਲੋਂ ਸਪਤਾਹਿਕ ਸਮਾਗਮ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਖਾਲਸਾਈ ਜਾਹੋ ਜਲਾਲ ਨਾਲ ਨਾਮ ਸਿਮਰਨ ਦਾ ਪ੍ਰਵਾਹ ਚਲਿਆ। ਸੁਖਮਨੀ ਸਾਹਿਬ ਦੇ ਸੰਗਤੀ ਪਾਠ ਉਪਰੰਤ ਭਾਈ ਜਸਬੀਰ ਸਿੰਘ ਪੰਜਾਬ ਐਂਡ ਸਿੰਧ ਬੈਂਕ ਵਾਲਿਆਂ ਦੇ ਰਾਗੀ ਜਥੇ ਨੇ ਗੁਰਬਾਣੀ ਦੇ ਮਨੋਹਰ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਸਮਾਗਮ ਦੀ ਸੰਪੂਰਨਤਾ ਸਬੰਧੀ ਸ. ਰਾਜਿੰਦਰ ਸਿੰਘ ਮੁੱਖ ਸੇਵਾਦਾਰ ਨੇ ਅਰਦਾਸ ਕੀਤੀ ਅਤੇ ਭਾਈ ਸਤਿੰਦਰ ਸਿੰਘ ਚਾਵਲਾ ਨੇ ਗੁਰੂ ਮਹਾਰਾਜ ਦਾ ਹੁਕਮਨਾਮਾ ਸੰਗਤਾਂ ਨੂੰ ਸਰਵਣ ਕਰਵਾਇਆ। ਇਸ ਮੌਕੇ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਪੁਜੀਆਂ ਸੰਗਤਾਂ ਨੂੰ ਜੀ ਆਇਆਂ ਅਤੇ ਆਪਣੇ ਧੰਨਵਾਦੀ ਸ਼ਬਦਾਂ ‘ਚ ਕਿਹਾ ਕਿ 28 ਮਈ ਮੰਗਲਵਾਰ ਨੂੰ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਅਕਾਲ ਪੁਰਖ ਜੀ ਦੇ ਓਟ ਆਸਰੇ ਨਾਲ ਚਲਾਈ ਗਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 201 ਅਖੰਡ ਪਾਠਾਂ ਦੀ ਲੜੀ ਦੀ ਸੰਪੂਰਨਤਾ ਹੋਵੇਗੀ, ਸੰਗਤੀ ਰੂਪ ‘ਚ ਸ਼ੁਕਰਾਨੇ ਦੀ ਅਰਦਾਸ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵਿਖੇ ਹੋਵੇਗੀ। ਉਪਰੰਤ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਪੰਥ ਪ੍ਰਸਿੱਧ ਢਾਡੀ, ਕੀਰਤਨੀ, ਪ੍ਰਚਾਰਕ ਜਥੇ ਅਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀਆਂ ਸ਼ਬਦ ਕੀਰਤਨ ਰਾਹੀਂ ਹਾਜ਼ਰੀ ਭਰਨਗੀਆਂ। ਠੰਡੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਲੰਗਰ ਅਤੁੱਟ ਵਰਤਣਗੇ। ਇਸ ਮੌਕੇ ਬੁੱਢਾ ਦਲ ਵੱਲੋਂ ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਦੇ ਮੁਖੀ ਸ. ਸਤਿੰਦਰ ਸਿੰਘ ਚਾਵਲਾ, ਭਾਈ ਰਾਜਿੰਦਰ ਸਿੰਘ, ਭਾਈ ਜਸਬੀਰ ਸਿੰਘ ਬੈਂਕ ਵਾਲਿਆਂ ਨੂੰ ਸਮਨਾਨਿਤ ਕੀਤਾ ਗਿਆ। ਇਸ ਮੌਕੇ ਬਾਬਾ ਭਗਤ ਸਿੰਘ, ਬਾਬਾ ਅਮਰੀਕ ਸਿੰਘ, ਬਾਬਾ ਗੁਰਲਾਲ ਸਿੰਘ, ਸ. ਪਰਮਜੀਤ ਸਿੰਘ ਬਾਜਵਾ ਆਦਿ ਹਾਜ਼ਰ ਸਨ।