ਪਟਿਆਲਾ, 4 ਜੁਲਾਈ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਦਿਆਲਾ ਜੀ, ਭਾਈ ਸਤੀ ਦਾਸ ਜੀ ਤੇ ਭਾਈ ਮਤੀ ਦਾਸ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਪਾਤਸ਼ਾਹੀ ਨੌਵੀਂ, ਪਟਿਆਲਾ ਵਿਖੇ ਕਰਵਾਏ ਜਾਣ ਵਾਲੇ ਗੁਰਮਤਿ ਸਮਾਗਮ ਦੀ ਸ਼ੁਰੂਆਤ ਅੱਜ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਹੋਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰੂ ਸਾਹਿਬ ਨਾਲ ਸਬੰਧਤ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ 5 ਤੇ 6 ਜੁਲਾਈ ਨੂੰ ਗੁਰਮਤਿ ਸਮਾਗਮ ਕੀਤੇ ਜਾ ਰਹੇ ਹਨ।
ਇਸ ਤਹਿਤ 5 ਜੁਲਾਈ ਨੂੰ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ, ਭਾਸ਼ਣ, ਕਵੀਸ਼ਰੀ ਅਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ ਜਾਵੇਗਾ ਅਤੇ ਵਿਸ਼ੇਸ਼ ਤੌਰ ’ਤੇ ਅੰਮ੍ਰਿਤ ਸੰਚਾਰ ਸਮਾਗਮ ਵੀ ਹੋਵੇਗਾ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸ ਨੂੰ ਰੂਪਮਾਨ ਕਰਦੀ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ।
6 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ਾਲ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਿੰਘ ਸਾਹਿਬਾਨ ਅਤੇ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੀਆਂ।
ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ, ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ, ਮੈਨੇਜਰ ਸ. ਭਾਗ ਸਿੰਘ, ਸ. ਅਮਨਿੰਦਰ ਸਿੰਘ ਬਜਾਜ, ਸ. ਅਮਿਤ ਸਿੰਘ ਰਾਠੀ ਜ਼ਿਲ੍ਹਾ ਪ੍ਰਧਾਨ, ਸ. ਨਰਿੰਦਰ ਸਿੰਘ ਸੰਧੂ,

ਜਥੇਦਾਰ ਕੁਲਦੀਪ ਸਿੰਘ, ਸ. ਰਣਬੀਰ ਸਿੰਘ, ਸ. ਸੁਰਿੰਦਰ ਸਿੰਘ, ਸ. ਸ਼ਮਸ਼ੇਰ ਸਿੰਘ, ਸ. ਸਿਮਰਨ ਸਿੰਘ ਗਰੇਵਾਲ, ਸ. ਪ੍ਰੇਮ ਸਿੰਘ, ਸ. ਸ਼ਮਸ਼ੇਰ ਸਿੰਘ ਬਡੂੰਗਰ, ਹੈੱਡ ਗ੍ਰੰਥੀ ਗਿਆਨੀ ਹਰਵਿੰਦਰ ਸਿੰਘ, ਗਿਆਨੀ ਫੂਲਾ ਸਿੰਘ, ਕਥਾਵਾਚਕ ਗਿਆਨੀ ਪ੍ਰਿਤਪਾਲ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਭਾਈ ਪਰਵਿੰਦਰ ਸਿੰਘ, ਜਥੇਦਾਰ ਸੁਖਜੀਤ ਸਿੰਘ ਬਘੌਰਾ, ਮੀਤ ਮੈਨੇਜਰ ਸ. ਗੁਰਬਚਨ ਸਿੰਘ, ਸ. ਸੁਰਿੰਦਰਪਾਲ ਸਿੰਘ ਚੱਡਾ, ਸ. ਸ਼ੇਰ ਸਿੰਘ, ਸ. ਗੁਰਿੰਦਰ ਸਿੰਘ ਬਿੱਟੂ, ਸ. ਤਰਲੋਕ ਸਿੰਘ, ਸ. ਮਨਿੰਦਰਦੀਪ ਸਿੰਘ, ਸ. ਪਰਮਜੀਤ ਸਿੰਘ ਲਾਲੀ, ਸ. ਨਰਿੰਦਰ ਸਿੰਘ, ਸ. ਜਗਪ੍ਰੀਤ ਸਿੰਘ ਬੱਬਰ, ਸ. ਹਰਵਿੰਦਰ ਸਿੰਘ ਕਾਹਲਵਾਂ, ਸ. ਜਸਵਿੰਦਰ ਸਿੰਘ, ਸ. ਹਜ਼ੂਰ ਸਿੰਘ ਤੋਂ ਇਲਾਵਾ ਗੁਰੂ ਤੇਗ ਬਹਾਦਰ ਸੇਵਕ ਜਥਾ, ਬਾਬਾ ਦੀਪ ਸਿੰਘ ਸੇਵਾ ਸੁਸਾਇਟੀ, ਗੁਰੂ ਰਾਮਦਾਸ ਸੇਵਾ ਸੁਸਾਇਟੀ, ਖਾਲਸਾ ਸ਼ਤਾਬਦੀ ਸੁਸਾਇਟੀ, ਗੁਰ ਸ਼ਬਦ ਪ੍ਰਚਾਰ ਸਭਾ ਸਮੇਤ ਸੰਗਤਾਂ ਮੌਜੂਦ ਸਨ।