Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 7:34 am

+91 90915 01313 , +91 90916 01313

punjabbanni@gmail.com
punjabbani@yahoo.com

ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਪੰਚਮ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ ਮਨਾਇਆ

ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਪੰਚਮ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ ਮਨਾਇਆ

ਪਟਿਆਲਾ 19 ਜੂਨ – ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਦੀ ਯੋਗ ਅਗਵਾਈ ਅਤੇ ਸ੍ਰੀ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਧਾਰਮਕ ਦੀਵਾਨ ਸਜਾਏ ਗਏ।

ਇਸ ਮੌਕੇ ਸ੍ਰੀ ਸੁਖਮਨੀ ਸੇਵਾ ਸੁਸਾਇਟੀ ਵੱਲੋਂ ਨਿਰੰਤਰ 40 ਦਿਨਾਂ ਤੱਕ ਸੁਖਮਨੀ ਸਾਹਿਬ ਦੇ ਪਾਠ ਸੰਗਤੀ ਰੂਪ ਕੀਤੇ ਗਏ ਅਤੇ  ਨਿੱਤਨੇਮ ਗੁਰਬਾਣੀ ਪ੍ਰਵਾਹ ਚਲਾਇਆ ਗਿਆ। ਗੁਰਦੁਆਰਾ ਸਾਹਿਬ ਦੇ ਦੀਵਾਨਾਂ ਵਿਚ ਭਾਈ ਗੁਰਦੀਪ ਸਿੰਘ ਨੇ ਵੀ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ।

ਇਸ ਮੌਕੇ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਨੇ 40 ਦਿਨਾਂ ਤੱਕ ਲਗਾਤਾਰ ਸ੍ਰੀ ਸੁਖਮਨੀ ਸਾਹਿਬ ਪਾਠ ਕਰਨ ਵਾਲੀਆਂ ਸੰਗਤਾਂ ਨੂੰ ਸਿਰੋਪਾਓ ਨਾਲ ਸਨਮਾਨਤ ਵੀ ਕੀਤਾ। ਉਨ੍ਹਾਂ ਸ੍ਰੀ ਸੁਖਮਨੀ ਸੇਵਾ ਸੁਸਾਇਟੀ ਦੀ ਪ੍ਰਧਾਨ ਬੀਬੀ ਮਨਦੀਪ ਕੌਰ, ਬੀਬੀ ਜਸਵਿੰਦਰ ਕੌਰ, ਬੀਬੀ ਪ੍ਰਦੀਪ ਕੌਰ,ਬੀਬੀ ਅਮਰਜੀਤ ਕੌਰ, ਬੀਬੀ ਗੁਰਨਾਮ ਕੌਰ, ਬੀਬੀ ਹਰਜੀਤ ਕੌਰ, ਬੀਬੀ ਜੋਗਿੰਦਰ ਕੌਰ, ਬੀਬੀ ਪ੍ਰੀਤਮ ਕੌਰ ਆਦਿ ਨੂੰ ਸਨਮਾਨਤ ਵੀ ਕੀਤਾ। ਅੰਤ ਵਿਚ ਭਾਈ ਗੁਰਦੀਪ ਸਿੰਘ ਨੇ ਸੇਵਾ ਨਿਭਾਉਣ ਵਾਲੀਆਂ ਸੰਗਤਾਂ ਦਾ ਧੰਨਵਾਦ ਕੀਤਾ, ਜਿਨਾਂ ਨੇ ਗੁਰੂ ਸਾਹਿਬ ਦੇ ਚੱਲਦੇ ਨਿਰੰਤਰ ਲੰਗਰਾਂ ਅਤੇ ਠੰਡੇ ਮਿੱਠੇ ਜਲ ਦੀ ਛਬੀਲ ਵਿਚ ਆਪਣੀ ਬਾਖੂਬੀ ਸੇਵਾ ਨਿਭਾਈ।

Scroll to Top