ਪਟਿਆਲਾ 7 ਅਕਤੂਬਰ – ਸੰਤ ਮਹਾਂਪੁਰਸ਼ ਬਾਬਾ ਗੁਰਬਚਨ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਜੀ ਦੇ ਤਪ ਅਸਥਾਨ ਵਿਖੇ ਅੱਜ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਦੀ ਯੋਗ ਅਗਵਾਈ ਵਿਚ ਪੂਰਨਮਾਸ਼ੀ ਦਾ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਮੱਥਾ ਟੇਕ ਕੇ ਮਨਾਇਆ ਗਿਆ।
ਇਸ ਮੌਕੇ ਉਚੇਚੇ ਤੌਰ ’ਤੇ ਸੰਤ ਜਸਪਾਲ ਸਿੰਘ ਬੁੋਰਜ ਲਿੱਟਾ, ਸੰਤ ਹਰਚਰਨ ਸਿੰਘ ਨਾਨਕਸਰ ਕੁਟੀਆਂ ਵਾਲੇ, ਸੰਤ ਬਾਬਾ ਅਮਰਜੀਤ ਸਿੰਘ ਚਮਕੌਰ ਸਹਿਬ ਵਾਲੇ, ਬਾਬਾ ਕੁਲਦੀਪ ਸਿੰਘ ਚੌਹਾਣੇ, ਸੰਤ ਬਾਬਾ ਮਨਪ੍ਰੀਤ ਸਿੰਘ ਅਲੀਪੁਰ ਵਾਲਿਆਂ ਸਮੇਤ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਵੀ ਪੁੱਜੇ ਹੋਏ ਸਨ।
ਇਸ ਦੌਰਾਨ ਭਾਈ ਗੁਰਦੀਪ ਸਿੰਘ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜ ਕੇ ਨਿਹਾਲ ਕੀਤਾ। ਪੂਰਨਮਾਸ਼ੀ ਦੇ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਗੁਰੂ ਸਾਹਿਬ ਦੀ ਦੀਵਾਨ ਸਜਾਏ, ਜਿਨਾਂ ਵਿਚ ਸੰਤ ਮਹਾਂਪੁਰਸ਼ਾਂ ਨੇ ਸੰਗਤਾਂ ਨੂੰ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਪ੍ਰੇਰਨਾ ਦਿੱਤਾ। ਗੁਰਮਤਿ ਸਮਾਗਮ ਦੌਰਾਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਸੰਗਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਜੀ ਕਾਲੀ ਕੰਬਲੀ ਵਾਲਿਆਂ ਨੇ ਗੁਰੂ ਸਾਹਿਬ ਨਾਲ ਜੋੜਦਿਆਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੇ ਜੀਵਨ ਤੋਂ ਸੰਗਤਾਂ ਸੇਵਾ ਭਾਵਨਾ ਨੂੰ ਆਪਣੀ ਜੀਵਨ ਜਾਂਚ ਵਿਚ ਸ਼ਾਮਲ ਕਰਨ ਅਤੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਰੱਖਣ ਵਾਲਿਆਂ ਦੀਆਂ ਸਾਰੀਆਂ ਮਨੋਕਾਮਨਾਵਾਂ ਪੂਰੀਆਂ ਹੁੰਦੀਆਂ ਹਨ।
ਇਸ ਮੌਕੇ ਅੰਤਿ੍ਰੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਸੰਗਤਾਂ ਨੂੰ ਗੁਰੂ ਰਾਮਦਾਸ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਉਲੀਕੇ ਪੋ੍ਰਰਾਗਮਾਂ ਬਾਰੇ ਜਾਣੂੰ ਕਰਵਾਉਂਦਿਆਂ ਦੱਸਿਆ ਕਿ ਪਟਿਆਲਾ ਦੀ ਪਾਵਨ ਧਰਤੀ ’ਤੇ ਗੁਰੂ ਸਾਹਿਬ ਵੱਖ ਵੱਖ ਥਾਵਾਂ ਤੋਂ ਸੰਗਤਾਂ ਨੂੰ ਪ੍ਰਮਾਤਮਾ ਨਾਲ ਜੋੜਦੇ ਹੋਏ ਅਜਿਹਾ ਧਰਮ ਦਾ ਫਲਫਸਾ ਦੇ ਕੇ ਗਏ ਹਨ, ਜਿਸ ਦੀ ਮਿਸਾਲ ਹੋਰ ਕਿਸੇ ਵੀ ਧਰਮ ਵਿਚ ਨਹੀਂ ਮਿਲਦੀ।
ਇਸ ਦੌਰਾਨ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਜੀ ਕਾਲੀ ਕੰਬਲੀ ਵਾਲਿਆਂ, ਭਾਈ ਗੁਰਦੀਪ ਸਿੰਘ ਨੇ ਪੁੱਜੀਆਂ ਸੰਤ ਮਹਾਂਪੁਰਸ਼ਾਂ ਅਤੇ ਪੁੱਜੀਆਂ ਸਖਸ਼ੀਅਤਾਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਤ ਵੀ ਕੀਤਾ। ਇਸ ਦੌਰਾਨ ਭਾਈ ਗੁਰਦੀਪ ਸਿੰਘ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਦੇ ਸਬੰਧ ਵਿਚ ਵੀ ਗੁਰਦੁਆਰਾ ਸੰਤ ਕਾਲੀ ਕੰਬਲੀ ਵਾਲਾ ਵਿਖੇ ਧਾਰਮਕ ਦੀਵਾਨ ਸਜਾਏ ਜਾਣਗੇ। ਇਸ ਮੌਕੇ ਹੋੁਰਨਾਂ ਤੋਂ ਇਲਾਵਾ ਹੈਡ ਗ੍ਰੰਥੀ ਭਾਈ ਹਰਵਿੰਦਰ ਸਿੰਘ, ਭਾਈ ਰਜਿੰਦਰ ਸਿੰਘ ਪਟਿਆਲਾ, ਭਾਈ ਗੁਰਦੀਪ ਸਿੰਘ ਬਿੱਟੂ, ਮਲਕੀਤ ਸਿੰਘ ਖੰਨ, ਪਰਮਜੀਤ ਸਿੰਘ ਪਟਿਆਲਾ, ਮਲਕੀਤ ਸਿੰਘ ਢੀਂਡਸਾ ਆਦਿ ਅਤੇ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।