Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 9:57 am

+91 90915 01313 , +91 90916 01313

punjabbanni@gmail.com
punjabbani@yahoo.com

ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਤਿ 'ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਭਾਸ਼ਾ ਪ੍ਰਸੰਗ' ਵਿਸ਼ੇ 'ਤੇ ਕੀਤੀਆਂ ਵਿਚਾਰਾਂ

ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਤਿ 'ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਭਾਸ਼ਾ ਪ੍ਰਸੰਗ' ਵਿਸ਼ੇ 'ਤੇ ਕੀਤੀਆਂ ਵਿਚਾਰਾਂ

ਪਟਿਆਲਾ, 16 ਜੂਨ : ਪੰਜਾਬ ਸਰਕਾਰ ਦੀ ਸਰਪ੍ਰਸਤੀ ਵਿੱਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਤਿ ਉੱਘੇ ਵਿਦਵਾਨ ਪਦਮਸ੍ਰੀ ਡਾ. ਰਤਨ ਸਿੰਘ ਜੱਗੀ ਦੀ ਯਾਦ ‘ਚ ਇਕ ਯਾਦਗਾਰੀ ਭਾਸ਼ਣ ਭਾਸ਼ਾ ਭਵਨ ਪਟਿਆਲਾ ਵਿਖੇ ਕਰਵਾਇਆ ਗਿਆ। ‘ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਭਾਸ਼ਾ ਪ੍ਰਸੰਗ’ ਵਿਸ਼ੇ ‘ਤੇ ਕਰਵਾਏ ਗਏ ਇਸ ਭਾਸ਼ਣ ਦੌਰਾਨ ਡਾ. ਬਲਕਾਰ ਸਿੰਘ ਨੇ ਆਪਣਾ ਭਾਵਪੂਰਤ ਖੋਜ ਪੱਤਰ ਪੜ੍ਹਿਆ।

ਸਮਾਗਮ ‘ਚ ਹੌਸਲਾ ਅਫ਼ਜ਼ਾਈ ਲਈ ਡਾ. ਗੁਰਸ਼ਰਨ ਕੌਰ ਜੱਗੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ। ਇਸ ਸਮਾਗਮ ਦੀ ਪ੍ਰਧਾਨਗੀ ਸ੍ਰੀ ਬੀ. ਐੱਸ. ਰਤਨ (ਸੇਵਾ ਮੁਕਤ ਆਈ.ਆਰ.ਐਸ.) ਨੇ ਕੀਤੀ। ਡਾ. ਚਰਨਜੀਤ ਕੌਰ ਬਰਾੜ ਨੇ ਡਾ. ਰਤਨ ਸਿੰਘ ਜੱਗੀ ਬਾਰੇ ਵਿਚਾਰ ਪੇਸ਼ ਕੀਤੇ। ਸਮਾਗਮ ਦੌਰਾਨ ਜਿੱਥੇ ਬੁਲਾਰਿਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਭਾਸ਼ਾਈ ਪ੍ਰਸੰਗ ਦਾ ਧਿਆਨ ਧਰਦਿਆਂ ਗੁਰਮਤਿ ਦੇ ਮਹਾਨ ਖੋਜੀ ਵਿਦਵਾਨ ਡਾ. ਰਤਨ ਸਿੰਘ ਜੱਗੀ ਦੇ ਜੀਵਨ ਬਾਰੇ ਚਾਨਣਾ ਪਾਇਆ ਉਸ ਦੇ ਨਾਲ-ਨਾਲ ਉਨ੍ਹਾਂ ਦੀ ਆਪਣੇ ਕੰਮ ਪ੍ਰਤੀ ਲਗਨ ਨੂੰ ਵੀ ਬਿਆਨ ਕੀਤਾ।

ਡਾਇਰੈਕਟਰ ਭਾਸ਼ਾਵਾਂ ਸ. ਜਸਵੰਤ ਸਿੰਘ ਜ਼ਫ਼ਰ ਨੇ ਆਪਣੇ ਸਵਾਗਤੀ ਭਾਸ਼ਣ ਦੌਰਾਨ ਪਹਿਲਾਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਜਦਾ ਕੀਤਾ ਤੇ ਫਿਰ ਡਾ. ਰਤਨ ਸਿੰਘ ਜੱਗੀ ਵੱਲੋਂ ਗੁਰਮਤ ਕਾਵਿ ਅਤੇ ਸਿੱਖ ਇਤਹਿਾਸ ਉੱਤੇ ਕੀਤੇ ਵੱਡੇ ਖੋਜ ਕਾਰਜਾਂ ਦਾ ਜ਼ਿਕਰ ਕੀਤਾ।

ਮੁੱਖ ਭਾਸ਼ਣਕਾਰ ਪ੍ਰੋਫੈਸਰ ਬਲਕਾਰ ਸਿੰਘ ਨੇ ਸਮਾਗਮ ਦੇ ਵਿਸ਼ੇ ‘ਤੇ ਆਪਣਾ ਖੋਜ ਪੱਤਰ ਸਾਂਝਾ ਕੀਤਾ ਤੇ ਦੱਸਿਆ ਕਿ ‘ਭਾਸ਼ਾ ਉਹ ਸਾਂਝਾ ਅਰਥ ਹੈ ਜਿਸ ਵਿੱਚ ਮਨੁੱਖ, ਕੁਦਰਤ ਅਤੇ ਭਵਿੱਖ ਇੱਕ ਦੂਜੇ ਨੂੰ ਪਛਾਣਦੇ ਹਨ। ਪੰਜਾਬ ਦਾ ਭਵਿੱਖ ਪੰਜਾਬੀ ਭਾਸ਼ਾਈਕਰਨ ਦਾ ਭਵਿੱਖ ਹੋਵੇਗਾ। ਡਾ. ਚਰਨਜੀਤ ਕੌਰ ਬਰਾੜ ਨੇ ਡਾ. ਰਤਨ ਸਿੰਘ ਜੱਗੀ ਦੀ ਜਿੰਦਗੀ ਦੀਆਂ ਕਈ ਘਟਨਾਵਾਂ ਸਾਂਝੀਆਂ ਕਰਦਿਆਂ ਉਨ੍ਹਾਂ ਦੀ ਮਿਹਨਤ ਅਤੇ ਕਾਬਲੀਅਤ ਨੂੰ ਸਲਾਮ ਕੀਤਾ ਤੇ ਨਾਲ ਹੀ ਉਨ੍ਹਾਂ ਅੱਜ ਦੇ ਨੌਜਵਾਨਾਂ ਨੂੰ ਡਾ. ਰਤਨ ਸਿੰਘ ਜੱਗੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਨੂੰ ਕਿਹਾ।

Scroll to Top