Breaking

ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ਸ਼ੁਰੂ ਕੀਤੀ ਆਨਲਾਈਨ ਹੋਸਟਲ ਅਲਾਟਮੈਂਟ ਪ੍ਰਣਾਲੀ
Friday, 07 Aug 2026 | 3:48 am

+91 90915 01313 , +91 90916 01313

punjabbanni@gmail.com
punjabbani@yahoo.com

ਗੈਂਗਸਟਰਾਂ ਤੇ ਵਾਰ ਦਾ 197ਵਾਂ ਦਿਨ: ਪੰਜਾਬ ਪੁਲਿਸ ਵੱਲੋਂ 652 ਥਾਈਂ ਛਾਪੇਮਾਰੀ; 454 ਵਿਅਕਤੀ ਕਾਬੂ

ਗੈਂਗਸਟਰਾਂ ਤੇ ਵਾਰ ਦਾ 197ਵਾਂ ਦਿਨ: ਪੰਜਾਬ ਪੁਲਿਸ ਵੱਲੋਂ 652 ਥਾਈਂ ਛਾਪੇਮਾਰੀ; 454 ਵਿਅਕਤੀ ਕਾਬੂ

ਚੰਡੀਗੜ੍ਹ, 6 ਅਗਸਤ : ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 197ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 652 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ  ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

197ਵੇਂ ਦਿਨ, ਪੁਲਿਸ ਟੀਮਾਂ ਨੇ 454 ਵਿਅਕਤੀਆਂ ਨੂੰ ਤਿੰਨ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 56,909 ਗ੍ਰਿਫ਼ਤਾਰੀਆਂ  ਹੋਈਆਂ ਹਨ।

ਇਸ ਤੋਂ ਇਲਾਵਾ 213 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਨੂੰ 522ਵੇਂ ਦਿਨ ਵੀ ਜਾਰੀ ਰੱਖਿਆ ਹੈ, ਜਿਸ ਤਹਿਤ ਅੱਜ 139 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 12 ਕਿਲੋ ਹੈਰੋਇਨ, 301 ਗ੍ਰਾਮ ਅਫੀਮ, 9.2 ਕਿਲੋ ਭੁੱਕੀ, 1114 ਨਸ਼ੀਲੀਆਂ ਗੋਲੀਆਂ ਅਤੇ 41700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ, ਸਿਰਫ 522 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 75,441 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Scroll to Top