Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 19 Sep 2026 | 1:40 pm

+91 90915 01313 , +91 90916 01313

punjabbanni@gmail.com
punjabbani@yahoo.com

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 241ਵਾਂ ਦਿਨ: ਪੰਜਾਬ ਪੁਲਿਸ ਵੱਲੋਂ 603 ਥਾਈਂ ਛਾਪੇਮਾਰੀ; 291 ਕਾਬੂ

ਚੰਡੀਗੜ੍ਹ, 18 ਸਤੰਬਰ : ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 241ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਜੁੜੇ ਅਤੇ  ਮੈਪ ਕੀਤੇ 603 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ  ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਵੱਲੋਂ ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ, ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ।

241ਵੇਂ ਦਿਨ, ਪੁਲਿਸ ਟੀਮਾਂ ਨੇ 291 ਵਿਅਕਤੀਆਂ ਨੂੰ 22 ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਹੋਈਆਂ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 71,813 ਹੋ ਗਈ ਹੈ। ਇਸ ਤੋਂ ਇਲਾਵਾ 210 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 16 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਲੋਕ, ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਗੁਪਤ ਤੌਰ ’ਤੇ ਰਿਪੋਰਟ ਕਰ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦੇ ਸਕਦੇ ਹਨ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 566ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 71 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਕੋਲੋਂ 10.3 ਕਿਲੋ ਹੈਰੋਇਨ, 3628 ਨਸ਼ੀਲੀਆਂ ਗੋਲੀਆਂ ਅਤੇ 1900 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਸਿਰਫ਼ 566 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 78,030 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 11 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Scroll to Top