ਚੇਅਰਮੈਨ ਪਰਵੇਜ਼ ਇਲਾਹੀ ਆਖਰ ਹੋ ਹੀ ਗਏ ਜੇਲ ਤੋਂ ਰਿਹਾਅ
ਲਾਹੌਰ : ਭਾਰਤ ਦੇ ਗੁਆਂਢੀ ਦੇਸ਼ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਚੇਅਰਮੈਨ ਪਰਵੇਜ਼ ਇਲਾਹੀ ਜੇਲ ਵਿਚੋਂ ਰਿਹਾਅ ਹੋ ਗਏ ਹਨ ਤੇ ਉਨ੍ਹਾਂ ਨੇ ਪਾਰਟੀ ਦੇ ਸੰਸਥਾਪਕ ਇਮਰਾਨ ਖ਼ਾਨ ਨੂੰ ਆਪਣਾ ਸਮਰਥਨ ਵੀ ਮੁੜ ਦੇ ਦਿੱਤਾ ਹੈ। ਲਹਿੰਦੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੇ ਆਪਣਾ ਪੱਖ ਸਪੱਸ਼ਟ ਕਰਦਿਆਂ ਕਿਹਾ ਕਿ ਉਹ ਇਮਰਾਨ ਖਾਨ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ। ਉਨ੍ਹਾਂ ਨੇ ਅਧਿਕਾਰੀਆਂ ਨਾਲ ਗੱਲਬਾਤ ਦੇ ਕਿਸੇ ਵੀ ਦਾਅਵੇ ਨੂੰ ਵੀ ਰੱਦ ਕਰ ਦਿੱਤਾ ਹੈ।