ਚੰਡੀਗੜ, 4 ਅਕਤੂਬਰ : ਕੇਂਦਰ ਸਰਕਾਰ ਨੇ ਚੰਡੀਗੜ੍ਹ ਦੇ ਨਵੇਂ ਮੁੱਖ ਸਕੱਤਰ ਵਜੋਂ 1995 ਬੈਚ ਦੇ ਆਈਏਐੱਸ ਅਧਿਕਾਰੀ ਐੱਚ ਰਾਜੇਸ਼ ਪ੍ਰਸਾਦ ਦੀ ਨਿਯੁਕਤੀ ਕੀਤੀ ਹੈ। ਉਹ ਜਲਦ ਹੀ ਅਹੁਦਾ ਸੰਭਾਲਣਗੇ। ਮੌਜੂਦਾ ਸਮੇਂ ਉਹ ਜੰਮੂ-ਕਸ਼ਮੀਰ ਪ੍ਰਸ਼ਾਸਨ ਵਿੱਚ ਤੈਨਾਤ ਸਨ। ਇਸ ਸਬੰਧੀ ਆਦੇਸ਼ ਕੇਂਦਰੀ ਗ੍ਰਿਹ ਮੰਤਰਾਲੇ ਵੱਲੋਂ ਜਾਰੀ ਕੀਤੇ ਗਏ ਹਨ।
ਜਾਣਕਾਰੀ ਅਨੁਸਾਰ ਐੱਚ ਰਾਜੇਸ਼ ਪ੍ਰਸਾਦ ਦਾ ਜਨਮ ਕਰਨਾਟਕ ਵਿੱਚ ਹੋਇਆ ਸੀ। ਉਨ੍ਹਾਂ ਨੇ ਬੀ.ਕਾਮ. ਦੀ ਡਿਗਰੀ ਪ੍ਰਾਪਤ ਕਰਨ ਤੋਂ ਬਾਅਦ ਕਾਨੂੰਨ ਦੀ ਪੜ੍ਹਾਈ ਕੀਤੀ। ਇਸ ਤੋਂ ਇਲਾਵਾ, ਉਨ੍ਹਾਂ ਨੇ ਇਗਨੂ ਅਤੇ ਪੁਡੂਚੇਰੀ ਯੂਨੀਵਰਸਿਟੀ ਤੋਂ ਫਾਈਨੈਂਸ ਅਤੇ ਪਬਲਿਕ ਮੈਨੇਜਮੈਂਟ ਵਿੱਚ ਐਮਬੀਏ ਕੀਤੀ ਅਤੇ ਫਿਰ ਆਈਏਐੱਸ ਪ੍ਰੀਖਿਆ ਪਾਸ ਕੀਤੀ।
ਸੇਵਾ ਦੌਰਾਨ ਪ੍ਰਸਾਦ ਨੇ ਅਰੁਣਾਚਲ ਪ੍ਰਦੇਸ਼ ਅਤੇ ਦਿੱਲੀ ਸਮੇਤ ਕਈ ਸਥਾਨਾਂ ’ਤੇ ਮਹੱਤਵਪੂਰਣ ਅਹੁਦਿਆਂ ‘ਤੇ ਕੰਮ ਕੀਤਾ ਹੈ।