ਦਿੱਲੀ, 3 ਜਨਵਰੀ : ਛੱਤੀਸਗੜ੍ਹ ਦੇ ਬਸਤਰ ਖੇਤਰ ਵਿੱਚ ਸੁਰਖਿਆ ਬਲਾਂ ਨੇ ਵੱਡੀ ਕਾਰਵਾਈ ਨੂੰ ਅੰਜਾਮ ਦਿੰਦਿਆਂ 10 ਤੋ ਵਧ ਨਕਸਲੀਆਂ ਨੂੰ ਢੇਰ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਿਕਰਯੋਗ ਹੈ ਕਿ ਪਿਛਲੇ ਸਾਲ ਵੀ ਛੱਤੀਸਗੜ੍ਹ ਵਿੱਚ ਸੁਰੱਖਿਆ ਬਲਾਂ ਵੱਲੋਂ ਚਲਾਈ ਗਈਆਂ ਵੱਖ-ਵੱਖ ਕਾਰਵਾਈਆਂ ਦੌਰਾਨ 250 ਤੋ ਵਧ ਨਕਸਲੀ ਮਾਰੇ ਗਏ ਸਨ। ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਰਾਜ ਵਿੱਚ ਨਕਸਲਵਾਦ ਖ਼ਿਲਾਫ਼ ਮੁਹਿੰਮ ਪੂਰੀ ਤਾਕਤ ਨਾਲ ਜਾਰੀ ਰਹੇਗੀ।
ਜਾਣਕਾਰੀ ਦੇ ਅਨੁਸਾਰ ਸੁਰੱਖਿਆ ਬਲਾਂ ਵੱਲੋਂ ਚਲਾਈ ਗਈ ਨਕਸਲ ਵਿਰੋਧੀ ਕਾਰਵਾਈ ਦੌਰਾਨ ਵੱਡੀ ਕਾਮਯਾਬੀ ਮਿਲੀ ਹੈ। ਪੁਲੀਸ ਅਨੁਸਾਰ ਸੁਕਮਾ ਅਤੇ ਬੀਜਾਪੁਰ ਜ਼ਿਲ੍ਹਿਆਂ ਵਿੱਚ ਹੋਏ ਵੱਖ-ਵੱਖ ਮੁਕਾਬਲਿਆਂ ਦੌਰਾਨ 10 ਤੋਂ ਵੱਧ ਨਕਸਲੀ ਮਾਰੇ ਗਏ ਹਨ। ਅਧਿਕਾਰੀਆਂਦੇ ਅਨੁਸਾਰ ਸੁਕਮਾ ਜ਼ਿਲ੍ਹੇ ਦੇ ਦੱਖਣੀ ਜੰਗਲਾਤੀ ਇਲਾਕੇ ਵਿੱਚ ਦਿਨ ਚੜ੍ਹਨ ਤੋਂ ਪਹਿਲਾਂ ਉਸ ਵੇਲੇ ਗੋਲੀਬਾਰੀ ਸ਼ੁਰੂ ਹੋਈ, ਜਦੋਂ ਸੁਰੱਖਿਆ ਬਲਾਂ ਦੀ ਟੀਮ ਨਕਸਲ ਵਿਰੋਧੀ ਤਲਾਸ਼ੀ ਮੁਹਿੰਮ ’ਤੇ ਨਿਕਲੀ ਹੋਈ ਸੀ।
ਇਸ ਮੁਕਾਬਲੇ ਵਿੱਚ 10 ਤੋਂ ਵੱਧ ਨਕਸਲੀ ਕੈਡਰ ਮਾਰੇ ਜਾਣ ਦੀ ਪੁਸ਼ਟੀ ਕੀਤੀ ਗਈ ਹੈ। ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਲਾਕੇ ਵਿੱਚ ਅਜੇ ਵੀ ਆਪਰੇਸ਼ਨ ਜਾਰੀ ਹੈ ਅਤੇ ਹਾਲਾਤਾਂ ’ਤੇ ਨਜ਼ਰ ਬਣਾਈ ਹੋਈ ਹੈ।