Breaking

ਸੀਜੀਸੀ ਲਾਂਡਰਾਂ ਦਾ ਸੀਬੀਐਸਏ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ‘ਚ ਮਿਲ ਰਹੀਆਂ ਇੰਟਰਨਸ਼ਿਪਾਂ     ਟੀਈਟੀ ਪ੍ਰੀਖਿਆ : ਮਹਾਰਾਸ਼ਟਰ ਸਰਕਾਰ ਨੇ ਪ੍ਰੀਖਿਆ ਕੀਤੀ ਮੁਲਤਵੀ     ਪੰਜਾਬੀ ਯੂਨੀਵਰਸਿਟੀ ਲਈ ਵਰਦਾਨ ਸਾਬਿਤ ਹੋਇਆ ਉਪ-ਕੁਲਪਤੀ ਦਾ ਅਮਰੀਕਾ ਦੌਰਾ     ਪੰਜਾਬੀ ਯੂਨੀਵਰਸਿਟੀ ਵਿਖੇ ’53ਵੀਂ ਆਲ ਇੰਡੀਆ ਦ੍ਰਾਵਿੜ ਭਾਸ਼ਾ ਵਿਗਿਆਨੀ ਕਾਨਫਰੰਸ’ ਆਰੰਭ     ਪੰਜਾਬੀ ਯੂਨੀਵਰਸਿਟੀ ਦੇ ਟ੍ਰਾਂਸਪੋਰਟ ਬੇੜੇ ਵਿੱਚ ਦੋ ਨਵੇਂ ਵਾਹਨ ਸ਼ਾਮਲ; ਉਪ-ਕੁਲਪਤੀ ਵੱਲੋਂ ਹਰੀ ਝੰਡੀ ਦੇ ਕੇ ਕੀਤੇ ਰਵਾਨਾ     ਗੌਰਮਿੰਟ (ਸਟੇਟ) ਕਾਲਜ ਆਫ਼ ਐਜੂਕੇਸ਼ਨ, ਪਟਿਆਲਾ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ ਦਾ ਪ੍ਰਾਸਪੈਕਟਸ ਰਿਲੀਜ਼     ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ     ਮੁਲਤਾਨੀ ਮਲ ਮੋਦੀ ਕਾਲਜ, ਪਟਿਆਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ     ਪਟਿਆਲਾ ਦੇ 376 ਸੀਨੀਅਰ ਸੈਕੰਡਰੀ ਸਕੂਲਾਂ ‘ ਚ ਮੈਗਾ ਪੀ.ਟੀ.ਐੱਮ. ਦਾ ਸ਼ਾਨਦਾਰ ਆਯੋਜਨ     ਬੀਪੀਈਓ ਪ੍ਰਿਥੀ ਸਿੰਘ ਵੱਲੋਂ ਟੌਪਰ ਵਿਦਿਆਰਥੀਆਂ ਦਾ ਸਨਮਾਨ
Tuesday, 30 Jun 2026 | 4:41 am

+91 90915 01313 , +91 90916 01313

punjabbanni@gmail.com
punjabbani@yahoo.com

Home / ਮੇਨਪੇਜ

ਪੰਜਾਬ ★★ ਚੰਡੀਗੜ ★★ ਦਿੱਲੀ ★★ ਹਰਿਆਣਾ ★★ ਦੇਸ਼ ★★ ਵਿਦੇਸ਼ ★★ ਰਾਜਨੀਤੀ ਖਬਰਾਂ ★★ ਬਿਹਾਰ / ਉੱਤਰ ਪ੍ਰਦੇਸ਼ ★★ ਸਿਹਤ ★ ਹਿਮਾਚਲ/ ਜੰਮੂ ★★ ਸਿੱਖਿਆ ★ ਖੇਡਾਂ ★★ ਸਭਿਆਚਾਰ ★★ ਧਰਮ ★★ ਹੁਕਮਨਾਮਾ ★ ਫੋਟੋ ਗੈਲਰੀ ★★ ਵੀਡਿਓ ਗੈਲਰੀ ★ ਪੰਜਾਬ ਬਾਣੀ TV ★★ ਸੰਪਾਦਕੀ

ਜਲੰਧਰ ਵਿਚ ਨੌਜਵਾਨ ਦਾ ਹੋਇਆ ਕਤਲ, ਪੁਲਸ ਨੇ ਕੀਤੀ ਜਾਂਚ ਸੁਰੂ

ਜਲੰਧਰ, 29 ਜੂਨ 2026 : ਜਲੰਧਰ ਸ਼ਹਿਰ ਵਿਚ ਅੱਜ ਇਕ ਨੌਜਵਾਨ ਦਾ ਕਤਲ ਹੋਣ ਕਾਰਨ ਲੋਕਾਂ ਅੰਦਰ ਭਾਰੀ ਦਹਿਸਤ ਦਾ ਮਾਹੌਲ ਹੈ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਜਾਣਕਾਰੀ ਅਨੁਸਾਰ ਪੁਲਿਸ ਥਾਣਾ ਨੰਬਰ 5 ਅਧੀਨ ਆਉਂਦੀ ਚੌਹਾਨ ਕਾਲੋਨੀ ਵਿੱਚ ਇੱਕ 28 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚਲਾਸ ਬਰਾਮਦ ਹੋਈ ਹੈ, ‌ਜਿਸਦੀ ਪਛਾਣ ਸੋਨੂੰ ਵਜੋਂ ਹੋਈ ਹੈ, ਜੋ ਵਿਆਹਿਆ ਹੋਇਆ ਸੀ ਅਤੇ ਇੱਕ ਬੱਚੇ ਦਾ ਪਿਤਾ ਸੀ।

ਪਰਿਵਾਰਕ ਮੈਂਬਰਾਂ ਅਨੁਸਾਰ ਸੋਨੂੰ ਬੀਤੇ ਦਿਨ ਕੰਮ ਲਈ ਘਰ ਤੋਂ ਨਿਕਲਿਆ ਸੀ, ਪਰ ਰਾਤ ਤੱਕ ਵਾਪਸ ਨਹੀਂ ਪਰਤਿਆ। ਅਗਲੀ ਸਵੇਰ ਪੁਲਿਸ ਵੱਲੋਂ ਮਿਲੀ ਸੂਚਨਾ ਤੋਂ ਬਾਅਦ ਪਰਿਵਾਰ ਗਲੀ ਨੰਬਰ 5 ਵਿੱਚ ਪਹੁੰਚਿਆ, ਜਿੱਥੇ ਸੋਨੂੰ ਦੀ ਲਾਸ਼ ਮਿਲੀ।

ਮ੍ਰਿਤਕ ਦੀ ਮਾਂ ਨੇ ਦੋਸ਼ ਲਗਾਇਆ ਕਿ ਤੇਜਮੋਹਨ ਨਗਰ ਦੀ ਗਲੀ ਨੰਬਰ 6 ਦੇ ਰਹਿਣ ਵਾਲੇ ਇੱਕ ਵਿਅਕਤੀ, ਜਿਸ ਨੂੰ ਉਹ ਬਿੱਟਾ ਦੇ ਨਾਮ ਨਾਲ ਜਾਣਦੇ ਹਨ, ਦਾ ਇਸ ਘਟਨਾ ਨਾਲ ਸਬੰਧ ਹੋ ਸਕਦਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਕਤ ਵਿਅਕਤੀ ਹੀ ਉਨ੍ਹਾਂ ਦੇ ਪੁੱਤਰ ਦੀ ਲਾਸ਼ ਲੈ ਕੇ ਆਇਆ ਸੀ, ਜਿਸ ਕਾਰਨ ਉਸ ‘ਤੇ ਸ਼ੱਕ ਹੋਰ ਗਹਿਰਾ ਹੋ ਗਿਆ ਹੈ। ਪੁਲਸ ਵਲੋ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Scroll to Top