ਜਲੰਧਰ, 25 ਦਸੰਬਰ : ਜਲੰਧਰ ਵਿਖੇ ਅੱਜ ਪੁਲਸ ਤੇ ਗੈਗਸਟਰਾਂ ਵਿਚਾਲੇ ਮੁਕਾਬਲੇ ਦੌਰਾਨ ਦੋ ਗੈਗਸਟਰਾਂ ਦੇ ਜਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਅਨੁਸਾਰ ਇਹ ਆਪ੍ਰੇ਼ਸਨ ਜਲੰਧਰ ਦੇ ਨੂਰਪੁਰ ਖੇਤਰ ਵਿੱਚ ਚਲਿਆ, ਜਿਥੇ ਮੁਕਾਬਲੇ ਦੌਰਾਨ ਦੋ ਸ਼ੱਕੀ ਗੈਂਗਸਟਰ ਗੋਲੀ ਲੱਗਣ ਕਾਰਨ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਪੁਲਿਸ ਨੇ ਹਥਿਆਰਾਂ ਸਮੇਤ ਗ੍ਰਿਫ਼ਤਾਰ ਕਰ ਲਿਆ। ਦੋਵਾਂ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਪੁਲਿਸ ਅਧਿਕਾਰੀਆਂ ਮੁਤਾਬਕ, ਇੱਕ ਗੁਪਤ ਸੂਚਨਾ ਦੇ ਆਧਾਰ ’ਤੇ ਪੁਲਿਸ ਟੀਮ ਇਲਾਕੇ ਵਿੱਚ ਦੋ ਸ਼ੱਕੀਆਂ ਨੂੰ ਕਾਬੂ ਕਰਨ ਲਈ ਪਹੁੰਚੀ ਸੀ। ਇਸ ਦੌਰਾਨ ਸ਼ੱਕੀਆਂ ਨੇ ਪੁਲਿਸ ਨੂੰ ਵੇਖਦੇ ਹੀ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਪੁਲਿਸ ਵੱਲੋਂ ਵੀ ਗੋਲੀਬਾਰੀ ਕੀਤੀ ਗਈ, ਜਿਸ ਵਿਚ ਉਕਤ ਦੋਵੇ ਜਖਮੀ ਹੋ ਗਏ।
ਮੁਕਾਬਲੇ ਦੌਰਾਨ ਦੋਵੇਂ ਸ਼ੱਕੀ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਏ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ।
ਤਲਾਸ਼ੀ ਦੌਰਾਨ ਸ਼ੱਕੀਆਂ ਦੇ ਕਬਜ਼ੇ ਵਿੱਚੋਂ ਗੈਰ-ਕਾਨੂੰਨੀ ਹਥਿਆਰ ਅਤੇ ਗੋਲਾਬਾਰੂਦ ਵੀ ਬਰਾਮਦ ਕੀਤਾ ਗਿਆ ਹੈ। ਉਨਾ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਸ਼ੱਕੀ ਗੈਂਗਸਟਰ ਦਾਦੇਵਾਲਾ ਅਤੇ ਹੈਰੀ ਗੈਂਗ ਨਾਲ ਸਬੰਧਿਤ ਹਨ, ਜਿਨਾ ਸਬੰਧੀ ਹੋਰ ਜਾਂਚ ਪੜਤਾਲ ਕੀਤੀ ਜਾ ਰਹੀ ਹੈ।