Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Tuesday, 25 Aug 2026 | 9:57 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਪ੍ਰਸ਼ਾਸਨ ਦੀ ਨਿਵੇਕਲੀ ਪਹਿਲਕਦਮੀ ‘ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ’ ਦੀ ਸ਼ੁਰੂਆਤ

ਜ਼ਿਲ੍ਹਾ ਪ੍ਰਸ਼ਾਸਨ ਦੀ ਨਿਵੇਕਲੀ ਪਹਿਲਕਦਮੀ ‘ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ’ ਦੀ ਸ਼ੁਰੂਆਤ

ਪਟਿਆਲਾ, 16 ਜੂਨ : ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੀ ਨਿਵੇਕਲੀ ਪਹਿਲਕਦਮੀ ਤਹਿਤ ਨੌਜਵਾਨਾਂ ਨੂੰ ਪ੍ਰਸ਼ਾਸਨਿਕ ਕੰਮਕਾਜ ਅਤੇ ਜਨਤਕ ਨੀਤੀਆਂ ਦਾ ਅਸਲੀ ਤਜਰਬਾ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਗਏ ਦੋ ਮਹੀਨਿਆਂ ਦੇ ‘ਪਬਲਿਕ ਪਾਲਿਸੀ ਇੰਟਰਨਸ਼ਿਪ ਪ੍ਰੋਗਰਾਮ’ ਤਹਿਤ ਚੁਣੇ ਗਏ ਉਮੀਦਵਾਰਾਂ ਨਾਲ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿੱਧੀ ਗੱਲਬਾਤ ਕੀਤੀ। ਇਸ ਵਿਸ਼ੇਸ਼ ਓਰੀਐਂਟੇਸ਼ਨ ਪ੍ਰੋਗਰਾਮ ਦੌਰਾਨ ਉਨ੍ਹਾਂ ਨੌਜਵਾਨ ਇੰਟਰਨਜ਼ ਨਾਲ ਜਾਣ-ਪਛਾਣ ਕਰਦਿਆਂ ਸਰਕਾਰੀ ਨੀਤੀਆਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਅਤੇ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਲਈ ਪ੍ਰੇਰਿਆ।

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.), ਪਟਿਆਲਾ ਵੱਲੋਂ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਉਲੀਕੇ ਇਸ ਪ੍ਰੋਗਰਾਮ ਦੌਰਾਨ ਚੁਣੇ ਗਏ ਇੰਟਰਨਜ਼ ਨਾਲ ਰੂਬਰੂ ਹੁੰਦਿਆਂ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਵਿੱਚ ਬਤੌਰ ਇੰਟਰਨ ਬਿਤਾਇਆ ਗਿਆ ਸਮਾਂ ਉਨ੍ਹਾਂ ਦੇ ਭਵਿੱਖ ਲਈ ਬਹੁਤ ਲਾਹੇਵੰਦ ਸਾਬਤ ਹੋਵੇਗਾ।ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਲਈ 400 ਅਰਜ਼ੀਆਂ ਪ੍ਰਾਪਤ ਹੋਈਆਂ ਸਨ, ਜਿਨ੍ਹਾਂ ਵਿੱਚੋਂ 50 ਇੰਟਰਨਜ਼ ਦੀ ਚੋਣ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਉਮੀਦਵਾਰਾਂ ਦੇ ਵਿਦਿਅਕ ਪਿਛੋਕੜ ਅਤੇ ਰੁਚੀਆਂ ਬਾਰੇ ਜਾਣਕਾਰੀ ਹਾਸਲ ਕਰਦਿਆਂ ਉਨ੍ਹਾਂ ਦੀ ਕਾਬਲੀਅਤ ਦਾ ਸਹੀ ਇਸਤੇਮਾਲ ਯਕੀਨੀ ਬਣਾਉਣ ਲਈ ਹਰੇਕ ਉਮੀਦਵਾਰ ਨੂੰ ਉਸਦੀ ਵਿਦਿਅਕ ਯੋਗਤਾ ਅਤੇ ਨਿੱਜੀ ਰੁਚੀ ਦੇ ਆਧਾਰ ’ਤੇ ਵੱਖ-ਵੱਖ ਸਰਕਾਰੀ ਵਿਭਾਗ ਅਲਾਟ ਕੀਤੇ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਨੌਜਵਾਨਾਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਅਤੇ ਉਨ੍ਹਾਂ ਵਿੱਚ ਲੀਡਰਸ਼ਿਪ ਦੇ ਗੁਣ ਵਿਕਸਿਤ ਕਰਨ ਵਿੱਚ ਮੀਲ ਪੱਥਰ ਸਾਬਤ ਹੋਵੇਗਾ।

ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਇਸ ਇੰਟਰਨਸ਼ਿਪ ਪ੍ਰੋਗਰਾਮ ਦੌਰਾਨ ਦੁਵੱਲੀ ਭਾਗੀਦਾਰੀ ਨਾਲ ਜਿੱਥੇ ਪ੍ਰਸ਼ਾਸਨਿਕ ਵਿਭਾਗਾਂ ਨੂੰ ਨੌਜਵਾਨ ਦਿਮਾਗਾਂ ਦੀ ਸੋਚ ਅਤੇ ਊਰਜਾ ਦਾ ਲਾਭ ਮਿਲੇਗਾ, ਉੱਥੇ ਹੀ ਇੰਟਰਨਜ਼ ਨੂੰ ਵੀ ਸਰਕਾਰੀ ਕੰਮਕਾਜ ਦੀਆਂ ਬਾਰੀਕੀਆਂ ਨੂੰ ਨੇੜਿਓਂ ਸਮਝਣ ਅਤੇ ਸਿੱਖਣ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਤਜਰਬਾ ਉਨ੍ਹਾਂ ਦੇ ਭਵਿੱਖ ਦੇ ਕਰੀਅਰ ਵਿੱਚ ਕਾਫ਼ੀ ਲਾਹੇਵੰਦ ਸਾਬਤ ਹੋਵੇਗਾ ਅਤੇ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਕੀਤਾ ਜਾਣ ਵਾਲਾ ਸਰਟੀਫਿਕੇਟ ਵੀ ਰੁਜ਼ਗਾਰ ਦੇ ਮੌਕਿਆਂ ਦੌਰਾਨ ਉਨ੍ਹਾਂ ਲਈ ਲਾਭਕਾਰੀ ਰਹੇਗਾ।

Scroll to Top