ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਅੱਜ

ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਅੱਜ
-ਪੈਨਸ਼ਨਰਾਂ ਦੀਆਂ ਸ਼ਿਕਾਇਤਾ ਦਾ ਨਿਪਟਾਰਾ ਕੀਤਾ ਜਾਵੇਗਾ
ਪਟਿਆਲਾ, 20 ਨਵੰਬਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ 21 ਨਵੰਬਰ ਨੂੰ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਲਗਾਈ ਜਾਵੇਗੀ । ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਮਹਾਂਲੇਖਾਕਾਰ (ਪੈਨਸ਼ਨ ਸ਼ਾਖਾ), ਪੰਜਾਬ ਵੱਲੋਂ ਜਾਰੀ ਪੱਤਰ ਮੁਤਾਬਕ ਭਾਰਤ ਸਰਕਾਰ ਦੇ ਪੈਨਸ਼ਨ ਅਤੇ ਪੈਨਸ਼ਨਰਜ਼ ਭਲਾਈ ਵਿਭਾਗ ਅਤੇ ਅਕਾਊਂਟੈਂਟ ਜਨਰਲ (ਏ. ਐਂਡ. ਈ.), ਪੰਜਾਬ ਵੱਲੋਂ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਇੱਕ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਲਗਾਉਣ ਲਈ ਕਿਹਾ ਗਿਆ ਹੈ । ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ 21 ਨਵੰਬਰ 2024 ਨੂੰ ਦੀ ਸਵੇਰੇ 11 ਤੋਂ ਦੁਪਹਿਰ 3 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ, ਮੁੱਖ ਮੰਤਰੀ ਫੀਲਡ ਅਫ਼ਸਰ ਨਵਦੀਪ ਸਿੰਘ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਪੈਨਸ਼ਨ ਅਦਾਲਤ ਲਗਾਈ ਜਾਵੇਗੀ, ਜਿਸ ‘ਚ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਸਬੰਧਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਜਾਣਗੀਆਂ । ਇਸ ਦੌਰਾਨ ਆਡਿਟਰ ਜਨਰਲ ਦਫ਼ਤਰ ਤੋਂ ਟੀਮ ਮੈਂਬਰ, ਲੀਡ ਬੈਂਕ ਮੈਨੇਜਰ, ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਤੇ ਬੈਂਕਾਂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਿੱਸਾ ਲੈਣਗੇ ।

Leave a Comment

Your email address will not be published. Required fields are marked *

Scroll to Top