Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 04 Sep 2026 | 1:50 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਸਕੂਲ ਖੇਡਾਂ 'ਚ ਲੜਕੀਆਂ ਦੇ ਬਾਸਕਟਬਾਲ ਮੁਕਾਬਲੇ ਕਰਵਾਏ ਗਏ

ਜ਼ਿਲ੍ਹਾ ਸਕੂਲ ਖੇਡਾਂ 'ਚ ਲੜਕੀਆਂ ਦੇ ਬਾਸਕਟਬਾਲ ਮੁਕਾਬਲੇ ਕਰਵਾਏ ਗਏ

ਪਟਿਆਲਾ  , 3 ਸਤੰਬਰ : ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 14/17/19 ਲੜਕੀਆਂ ਦੇ ਬਾਸਕਟ ਬਾਲ ਮੁਕਾਬਲੇ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਏ ਗਏ।

ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਜਸਪਾਲ ਸਿੰਘ ਮੰਡੌਰ ਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਨੇ ਉਚੇਚੇ ਤੌਰ ਤੇ ਪੋਲੋ ਗਰਾਉਂਡ ਪਟਿਆਲਾ ਵਿਖੇ ਪਹੁੰਚ ਕੇ ਖਿਡਾਰੀਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ।ਅੰਡਰ-14 ਲੜਕੀਆਂ ਦੇ ਵਿੱਚ ਪਟਿ-1 ਜੋਨ ਨੇ ਪਹਿਲਾ,ਪਟਿ-2 ਜੋਨ ਨੇ ਦੂਜਾ,ਪਟਿ-3 ਜੋਨ ਨੇ ਤੀਜਾ,ਅੰਡਰ-17 ਦੇ ਵਿੱਚ ਪਟਿ-2 ਜੋਨ ਨੇ ਪਹਿਲਾ,ਪਟਿ-3 ਜੋਨ ਨੇ ਦੂਜਾ,ਪਟਿ-1 ਜੋਨ ਨੇ ਤੀਜਾ, ਅੰਡਰ-19 ਦੇ ਵਿੱਚ ਪਟਿ-2 ਜੋਨ ਨੇ ਪਹਿਲਾ,ਪਟਿ-3 ਜੋਨ ਨੇ ਦੂਜਾ ਤੇ ਪਟਿ-1 ਜੋਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਤੇ ਖੇਡ ਕਨਵੀਨਰ ਪ੍ਰਿੰਸੀਪਲ ਜੱਗਾ ਸਿੰਘ ਸਸਸਸ ਕਪੂਰੀ, ਅਮਰਜੋਤ ਸਿੰਘ,ਬਲਵਿੰਦਰ ਸਿੰਘ ਜੱਸਲ ਜੋਨਲ ਸਕੱਤਰ ਪਟਿ-2, ਅਮਨਦੀਪ ਕੌਰ,ਇੰਦੂ ਬਾਲਾ,ਪਰਮਜੀਤ ਕੌਰ,ਗੁਰਿੰਦਰ ਸਿੰਘ,ਲਖਵਿੰਦਰ ਕੌਰ, ਇਰਵਨਦੀਪ ਕੌਰ,ਗੁਰਮੀਤ ਸਿੰਘ ਕੋਚ,ਕੰਵਲਦੀਪ ਸਿੰਘ ਕੋਚ,ਰਮਣੀਕ ਅਹੂਜਾ ਕੋਚ, ਤੇਜਿੰਦਰ ਕੌਰ,ਹਰਵੀਰ ਕੌਰ, ਗੁਰਪ੍ਰੀਤ ਸਿੰਘ ਬਾਜਵਾ ਅਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।

Scroll to Top