Breaking

ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ
Tuesday, 10 Nov 2026 | 6:17 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਸੰਗਰੂਰ ’ਚ ਹੁੱਕਾ ਬਾਰਾਂ ’ਤੇ ਪਾਬੰਦੀ

ਜ਼ਿਲ੍ਹਾ ਸੰਗਰੂਰ ’ਚ ਹੁੱਕਾ ਬਾਰਾਂ ’ਤੇ ਪਾਬੰਦੀ

ਜ਼ਿਲ੍ਹਾ ਸੰਗਰੂਰ ’ਚ ਹੁੱਕਾ ਬਾਰਾਂ ’ਤੇ ਪਾਬੰਦੀ
ਸੰਗਰੂਰ, 3 ਜਨਵਰੀ : ਜ਼ਿਲ੍ਹਾ ਮੈਜਿਸਟਰੇਟ ਸੰਦੀਪ ਰਿਸ਼ੀ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (ਬੀ. ਐਨ. ਐਸ. ਐਸ.), 2023 ਦੀ ਧਾਰਾ 163 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਹੁੱਕਾ ਬਾਰ ਚਲਾਉਣ ’ਤੇ ਲਗਾਈ ਮੁਕੰਮਲ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ। ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸਿਵਲ ਸਰਜਨ ਸੰਗਰੂਰ ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਕਈ ਥਾਵਾਂ ’ਤੇ ਲੋਕ ਹੁੱਕਾ ਬਾਰ ਚਲਾ ਕੇ ਨੌਜਵਾਨਾਂ ਨੂੰ ਨਸ਼ੇ ਵੱਲ ਧੱਕਣ ਦਾ ਯਤਨ ਕਰਦੇ ਹਨ। ਕੁਝ ਰੈਸਟੋਰੈਂਟਾਂ/ਹੁੱਕਾ ਬਾਰਾਂ ਵੱਲੋਂ ਆਉਣ ਵਾਲੇ ਵਿਜ਼ਟਰਾਂ ਨੂੰ ਹੁੱਕੇ ਲਈ ਆਫ਼ਰ ਕੀਤਾ ਜਾਂਦਾ ਹੈ, ਜਿਸ ਨਾਲ ਮਨੁੱਖੀ ਸਿਹਤ ’ਤੇ ਮਾੜਾ ਅਸਰ ਪੈਂਦਾ ਹੈ ਅਤੇ ਖਾਸ ਕਰਕੇ ਸਕੂਲਾਂ ਅਤੇ ਕਾਲਜਾਂ ਵਿੱਚ ਪੜ੍ਹਦੇ ਨੌਜਵਾਨ ਵੀ ਇਨ੍ਹਾਂ ਹੁੱਕਾ ਬਾਰਾਂ ਦਾ ਸ਼ਿਕਾਰ ਹੋ ਜਾਂਦੇ ਹਨ। ਇਹ ਹੁੱਕਾ ਬਾਰ ਛੋਟੀ ਉਮਰ ਦੇ ਬੱਚਿਆਂ ਨੂੰ ਤੰਬਾਕੂ ਤੋਂ ਇਲਾਵਾ ਹੋਰ ਕਈ ਹਾਨੀਕਾਰਕ ਨਸ਼ੇ ਦੇ ਰਹੇ ਹਨ, ਜੋ ਕਿ ਮਨੁੱਖੀ ਸਿਹਤ ਲਈ ਬੇਹੱਦ ਹਾਨੀਕਾਰਕ ਹਨ । ਇਸ ਦੇ ਨਾਲ-ਨਾਲ ਇਹ ਹੁੱਕਾ ਬਾਰ ਤੰਬਾਕੂਨੋਸ਼ੀ ਵਿਰੋਧੀ ਕਾਨੂੰਨ ਦੀ ਪਾਲਣਾ ਵੀ ਨਹੀਂ ਕਰਦੇ । ਜ਼ਿਲ੍ਹਾ ਮੈਜਿਸਟਰੇਟ ਨੇ ਸਿਵਲ ਸਰਜਨ ਦੀ ਦਲੀਲ ਨਾਲ ਸਹਿਮਤ ਹੁੰਦੇ ਹੋਏ ਜ਼ਿਲ੍ਹੇ ’ਚ ਮਿਊਂਸਪਲ ਕਮੇਟੀਆਂ ਅਧੀਨ ਪੈਂਦੇ ਖੇਤਰਾਂ ਅਤੇ ਜ਼ਿਲ੍ਹੇ ਦੇ ਸਮੁੱਚੇ ਪਿੰਡਾਂ ਵਿੱਚ ਹੁੱਕਾ ਬਾਰਾਂ ’ਤੇ ਮੁਕੰਮਲ ਪਾਬੰਦੀ ਲਗਾਈ ਹੈ। ਆਪਣੇ ਹੁਕਮਾਂ ਵਿੱਚ ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਕਿਸੇ ਨੂੰ ਵੀ ਨਾਗਰਿਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਨ੍ਹਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਨੂੰ ਭਾਰਤੀ ਨਿਆਂ ਸਹਿੰਤਾ ਦੇ ਸੈਕਸ਼ਨ 223 ਤਹਿਤ ਬਣਦੀ ਸਜ਼ਾ ਦਿੱਤੀ ਜਾਵੇਗੀ। ਇਹ ਹੁਕਮ ਮਿਤੀ 24 ਫਰਵਰੀ 2025 ਤੱਕ ਲਾਗੂ ਰਹੇਗਾ ।

Scroll to Top