ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 57 ਹਜ਼ਾਰ ਮੀਟ੍ਰਿਕ ਟਨ ਹੋਈ

ਜ਼ਿਲ੍ਹੇ ਦੀਆਂ ਮੰਡੀਆਂ ‘ਚ ਝੋਨੇ ਦੀ ਆਮਦ 57 ਹਜ਼ਾਰ ਮੀਟ੍ਰਿਕ ਟਨ ਹੋਈ
ਪਟਿਆਲਾ, 10 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 108 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 81 ਮੰਡੀਆਂ ਵਿੱਚ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਅਤੇ ਪਿਛਲੇ ਦਿਨ ਤੱਕ ਮੰਡੀਆਂ ਵਿਚ 57,480 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਅਤੇ ਇਸ ਵਿੱਚੋਂ 47,797 ਮੀਟ੍ਰਿਕ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 18694 ਮੀਟਰਿਕ ਟਨ, ਮਾਰਕਫੈਡ ਵੱਲੋਂ 12598 ਮੀਟਰਿਕ ਟਨ, ਪਨਸਪ ਵੱਲੋਂ 11184 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 5321 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਜਦਕਿ ਵਾਪਰੀਆਂ ਵੱਲੋਂ ਹਾਲੇ ਤੱਕ ਖਰੀਦ ਸ਼ੁਰੂ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਦੀ ਲਿਫ਼ਟਿੰਗ ਦਾ ਕੰਮ ਵੀ ਹੁਣ ਤੇਜ਼ੀ ਨਾਲ ਸ਼ੁਰੂ ਹੋ ਚੁੱਕਾ ਹੈ । ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਨਾ ਕਰਵਾਉਣ ਕਿਉਂਕਿ ਰਾਤ ਸਮੇਂ ਫ਼ਸਲ ਦੀ ਕਟਾਈ ਕਰਵਾਉਣ ਕਾਰਨ ਫ਼ਸਲ ਵਿੱਚ ਨਮੀਂ ਦੀ ਮਾਤਰਾ ਵੱਧ ਜਾਂਦੀ ਹੈ। ਜਿਸ ਕਾਰਨ ਖਰੀਦ ਏਜੰਸੀਆਂ ਵੱਧ ਨਮੀਂ ਵਾਲੀ ਫ਼ਸਲ ਖਰੀਦਣ ਤੋਂ ਅਸਮਰਥ ਹੁੰਦੀਆਂ ਹਨ। ਇਸ ਲਈ ਕਿਸਾਨ ਮੰਡੀਆਂ ਵਿੱਚ ਆਪਣੀ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲੈ ਕੇ ਆਉਣ । ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਨੂੰ ਪਰਾਲੀ ਪ੍ਰਬੰਧੀ ਸਬੰਧੀ ਮਸ਼ੀਨਰੀ ਦੀ ਜ਼ਰੂਰਤ ਹੈ ਤਾਂ ਉਹ ਇਸ ਸਬੰਧੀ ‘ਉੱਨਤ ਕਿਸਾਨ’ ਮੋਬਾਇਲ ਐਪ ਰਾਹੀਂ ਆਪਣੇ ਨੇੜੇ ਮੌਜੂਦ ਮਸ਼ੀਨਰੀ ਦੀ ਬੁਕਿੰਗ ਕਰਵਾ ਸਕਦੇ ਹਨ ।

Leave a Comment

Your email address will not be published. Required fields are marked *

Scroll to Top